30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੀ. ਐਚ. ਸੀ. ਸਾਦਿਕ 'ਚ ਐਚ. ਪੀ. ਵੀ. ਨਵੀਂ ਵੈਕਸੀਨ ਦੀ ਸ਼ੁਰੂਆਤ

ਅਜੀਤ ਡੈਸਕ 07-03-2026
• 14 ਸਾਲ ਦੀਆਂ ਲੜਕੀਆਂ ਨੂੰ ਮੁਫ਼ਤ ਲਗਾਈ ਜਾਵੇਗੀ ਵੈਕਸੀਨ
ਸਾਦਿਕ, 6 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਸਾਦਿਕ ਵਿਖੇ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ) ਨਵੀਂ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ | ਡਾ. ਪ੍ਰੀਤੀ ਗੋਇਲ ਨੇ ਦੱਸਿਆ ਕਿ ਇਹ ਨਵੀਂ ਐੱਚ.ਪੀ.ਵੀ ਵੈਕਸੀਨ 14 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਖੱਬੇ ਮੋਢੇ 'ਤੇ ਲਗਾਈ ਜਾਵੇਗੀ | ਜਿਹੜੀਆਂ ਲੜਕੀਆਂ ਆਪਣਾ 14ਵਾਂ ਜਨਮ ਦਿਨ ਮਨਾ ਚੁੱਕੀਆਂ ਹਨ, ਉਨ੍ਹਾਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ | ਇਹ ਵੈਕਸੀਨ ਭਵਿੱਖ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ | ਵੈਕਸੀਨ ਸਰਕਾਰ ਵਲੋਂ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਅÏਰਤਾਂ ਵਿਚ ਦੂਜੇ ਨੰਬਰ 'ਤੇ ਸਭ ਤੋਂ ਵੱਧ ਪ੍ਰਭਾਵਿਤ ਕਰਨ ਵਾਲਾ ਕੈਂਸਰ ਹੈ | ਇਸ ਮੌਕੇ ਬੀ.ਈ.ਈ. ਰਜਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਉਮਰ ਵਿਚ ਲਗਵਾਉਣ ਨਾਲ ਸਭ ਤੋਂ ਵੱਧ ਲਾਭ ਮਿਲਦਾ ਹੈ | ਇਸ ਮੌਕੇ ਡਾ. ਜਗਬੀਰ ਸਿੰਘ ਮੈਡੀਕਲ ਅਫ਼ਸਰ, ਡਾ. ਗੁਰਪ੍ਰੀਤ ਰਾਏ ਮੈਡੀਕਲ ਅਫ਼ਸਰ, ਰਾਜਿੰਦਰ ਅਰੋੜਾ ਫਾਰਮੇਸੀ ਅਫ਼ਸਰ, ਕੰਵਲਜੀਤ ਕੌਰ ਐਲ.ਐਚ.ਵੀ., ਅਨੁਰਾਧਾ ਐਮ.ਪੀ.ਐਚ. ਡਬਲਿਊ., ਰਮਨਦੀਪ ਕੌਰ ਸੀ.ਐਚ.ਓ. ਆਦਿ ਨੇ ਵੀ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਸੀ. ਐੱਚ. ਸੀ. ਆਲਮਵਾਲਾ ਵਿਖੇ ਐੱਚ. ਪੀ. ਵੀ. ਵਾਇਰਸ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਖ਼ਾਲਸਾਈ ਰਿਵਾਇਤ ਅਨੁਸਾਰ ਮਨਾਇਆ ਹੋਲਾ ਮਹੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।