30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਅਜੀਤ ਡੈਸਕ 07-03-2026
ਮਲੋਟ, 6 ਮਾਰਚ (ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਸੁਹਿਰਦ ਯਤਨਾਂ ਨਾਲ ਸਰਾਭਾ ਨਗਰ ਮਲੋਟ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਦਾ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸ਼ਹਿਰੀ ਪ੍ਰਧਾਨ ਜਸਮੀਤ ਸਿੰਘ, ਸ਼ਹਿਰੀ ਪ੍ਰਧਾਨ ਬੱਬੂ ਰਾਜੀਵ ਉਪਲ ਆਦਿ ਨੇ ਟੱਕ ਲਗਾ ਕੇ ਗਲੀ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੌਂਸਲਰ ਜਸਦੇਵ ਸਿੰਘ ਸੰਧੂ, ਵਾਰਡ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਸਿਟੀਜ਼ਨ ਕਲੱਬ ਦੇ ਪ੍ਰਧਾਨ ਲਵ ਬੱਤਰਾ, ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਜੋਨੀ ਗਰਗ, ਕਰਮਜੀਤ ਸ਼ਰਮਾ, ਗੁਰਪ੍ਰੀਤ ਸੋਨੂ ਵਿਰਦੀ, ਯੂਥ ਬਲਾਕ ਪ੍ਰਧਾਨ ਰਾਜੂ ਸ਼ਰਮਾ, ਮਹਿਲਾ ਵਿੰਗ ਦੀ ਆਗੂ ਗੀਤਾ ਚੋਪੜਾ, ਪ੍ਰਧਾਨ ਇੰਦਰਪਾਲ ਸਿੰਘ ਪਿ੍ੰਸ, ਕਾਲੀ ਸੰਧੂ ਤੇ ਹੋਰ ਮੁਹੱਲਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਹੋਣ ਵਾਲੀ ਮੈਰਾਥਨ ਦੌੜ ਦਾ ਪੋਸਟਰ ਕੈਬਨਿਟ ਮੰਤਰੀ ਵਲੋਂ ਜਾਰੀ ਅਗਲੀ ਖ਼ਬਰ ਸੀ. ਐੱਚ. ਸੀ. ਆਲਮਵਾਲਾ ਵਿਖੇ ਐੱਚ. ਪੀ. ਵੀ. ਵਾਇਰਸ ਵੈਕਸੀਨ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।