30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੈਨਸ਼ਨਰਾਂ ਦੀ ਖੱਜਲ-ਖੁਆਰੀ ਤੁਰੰਤ ਬੰਦ ਹੋਵੇ -ਪੈਨਸ਼ਨਰਜ਼ ਯੂਨੀਅਨ

ਅਜੀਤ ਡੈਸਕ 07-03-2026
ਕੋਟਕਪੂਰਾ, 6 ਮਾਰਚ (ਮੋਹਰ ਸਿੰਘ ਗਿੱਲ)-ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਮੋਬਾਇਲ ਨੰਬਰਾਂ 'ਤੇ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧਿਤ ਬੈਂਕ ਵਲੋਂ ਸਵੀਕਾਰ ਨਾ ਕਰਨ ਦੇ ਆ ਰਹੇ ਮੈਸੇਜ ਨੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੂੰ ਵੱਡੀ ਪ੍ਰੇਸ਼ਾਨੀ ਵਿਚ ਪਾਇਆ ਹੋਇਆ ਹੈ | ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾ ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ, ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਸੋਮ ਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਜਸਵਿੰਦਰ ਸਿੰਘ ਬਰਾੜ ਅਤੇ ਗੁਰਚਰਨ ਸਿੰਘ ਮਾਨ ਨੇ ਕਿਹਾ ਕਿ ਸਾਰੇ ਪੈਨਸ਼ਨਰ ਆਪਣਾ ਲਾਈਵ ਸਰਟੀਫਿਕੇਟ ਜੀਵਨ ਪ੍ਰਮਾਣ ਐਪ ਰਾਹੀਂ ਆਪਣੇ ਸਬੰਧਿਤ ਬੈਂਕਾਂ ਵਿਚ ਖੁਦ ਜਾ ਕੇ ਜਾਂ ਆਪਣੇ ਬੱਚਿਆਂ ਰਾਹੀਂ ਅਪਲੋਡ ਕਰ ਚੁੱਕੇ ਹਨ, ਜਿਸ ਦਾ ਉਨ੍ਹਾਂ ਕੋਲ ਬਕਾਇਦਾ ਸਬੂਤ ਵੀ ਮੌਜੂਦ ਹਨ | ਪਰ ਇਸ ਗੱਲ ਦੇ ਬਾਵਜੂਦ ਵੀ ਬਹੁਤ ਸਾਰੇ ਪੈਨਸ਼ਨਰਾਂ ਨੂੰ ਮੈਸੇਜ ਪ੍ਰਾਪਤ ਹੋ ਰਹੇ ਹਨ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਨਸ਼ਨਰਾਂ ਦੀ ਇਹ ਖੱਜਲ ਖੁਆਰੀ ਤੁਰੰਤ ਬੰਦ ਕਰਕੇ ਆਪਣੇ ਆਨਲਾਈਨ ਸਿਸਟਮ ਵਿਚ ਸੁਧਾਰ ਕੀਤਾ ਜਾਵੇ ਤੇ ਵਾਰ ਵਾਰ ਲਾਈਫ਼ ਸਰਟੀਫਿਕੇਟ ਅਪਲੋਡ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ |
ਪਿਛਲੀ ਖ਼ਬਰ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਹਾਦਸੇ 'ਚ ਇਕ ਨੌਜਵਾਨ ਦੀ ਮੌਤ- ਇਕ ਜ਼ਖ਼ਮੀ ਅਗਲੀ ਖ਼ਬਰ ਡਾ. ਪਰਵਜੀਤ ਸਿੰਘ ਗੁਲਾਟੀ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।