30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗਿੱਦੜਬਾਹਾ ਵਿਖੇ ਭਾਜਪਾ ਆਗੂਆਂ ਵਲੋਂ ਮੀਟਿੰਗ

ਅਜੀਤ ਡੈਸਕ 07-03-2026
ਗਿੱਦੜਬਾਹਾ, 6 ਮਾਰਚ (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਭਾਜਪਾ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਪਹਿਲੀ ਵਿਸ਼ਾਲ ਰੈਲੀ ਦੇ ਸੰਬੰਧ ਵਿਚ ਸੂਬਾ ਭਾਜਪਾ ਆਗੂ ਰੈਲੀ ਨੂੰ ਸਫ਼ਲ ਬਣਾਉਣ ਲਈ ਪੱਬਾਂ ਭਾਰ ਹੋ ਰਹੇ ਹਨ | ਗਿੱਦੜਬਾਹਾ ਵਿਖੇ ਭਾਜਪਾ ਆਗੂਆਂ ਵਲੋਂ ਸਥਾਨਕ ਗੁਰਦੁਆਰਾ ਵਿਖੇ ਹਲਕਾ ਇੰਚਾਰਜਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਭਾਜਪਾ ਵਲੋਂ ਸੂਬੇ ਵਿਚ ਪਹਿਲੀ ਵਿਸ਼ਾਲ ਰੈਲੀ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਪਹਿਲੀ ਵਾਰ ਕਿਸੇ ਰੈਲੀ ਨੂੰ ਸੰਬੋਧਨ ਕਰਨਗੇ | ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਮੌਜੂਦਾ 'ਆਪ' ਦੀ ਸਰਕਾਰ ਵਲੋਂ ਪੰਜਾਬ ਨੂੰ ਆਰਥਿਕ ਤੌਰ 'ਤੇ ਕਰਜ਼ਾਈ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਪੱਛੜ ਗਿਆ ਹੈ | ਿ ਸਾਬਕਾ ਖ਼ਜ਼ਾਨਾ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਸੂਬੇ ਨੂੰ ਅਜਿਹੀ ਸਰਕਾਰ ਦਿੱਤੀ ਜਾਵੇ, ਜਿਸ ਨਾਲ ਪੰਜਾਬ ਮੁੜ ਤੋਂ ਆਪਣੇ ਪੈਰਾਂ ਸਿਰ ਖੜ੍ਹਾ ਹੋ ਸਕੇ |
ਇਸ ਮੌਕੇ ਹਰਜੀਤ ਸਿੰਘ ਨੀਲਾ ਮਾਨ, ਹਰਬੰਸ ਸਿੰਘ ਸੱਗੂ ਦਫ਼ਤਾਰ ਇੰਚਾਰਜ, ਪੱਪੀ ਸਰਪੰਚ, ਰਣਜੀਤ ਸਿੰਘ ਗੁਰੂਸਰ, ਬੱਬੂ ਸਰਪੰਚ ਕੋਟਭਾਈ, ਬੇਅੰਤ ਸਿੰਘ ਗੁਰੂਸਰ, ਨਛੱਤਰ ਸਿੰਘ ਕੁਰਾਈਵਾਲਾ, ਰੁਪਿੰਦਰ ਸਿੰਘ ਸਮਾਗ, ਸਰਬਨ ਸਿੰਘ, ਸਿਮਰਜੀਤ ਸਿੰਘ, ਜੀਵਨ ਗਰਗ, ਸਤਨਾਮ ਸਿੰਘ, ਬਲਵਿੰਦਰ ਸਿੰਘ, ਓਮ ਪ੍ਰਕਾਸ਼ ਬਾਂਕੇ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ ਅਗਲੀ ਖ਼ਬਰ ਐੱਸ.ਐੱਚ.ਜੀ. 'ਚ ਵਧੀਆ ਕੰਮ ਕਰਨ ਵਾਲੀਆਂ ਔਰਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।