29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਵਪਾਰਕ ਸਮਝੌਤੇ ਦੇਸ਼ ਲਈ ਘਾਤਕ -ਜਗਜੀਤ ਸਿੰਘ ਡੱਲੇਵਾਲ

ਕਿਸਾਨ ਜਾਗਿ੍ਤੀ ਯਾਤਰਾ ਦਾ ਕਿੰਗਰਾ ਵਿਖੇ ਪੁੁੱਜਣ 'ਤੇ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਦਾ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗੈਰ-ਰਾਜਨੀਤਿਕ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ | (ਸੱਜੇ) ਪਿੰਡ ਕਿੰਗਰਾ ਵਿਖੇ ਜ਼ਿਲ੍ਹਾ ਫ਼ਰੀਦਕੋਟ ਦੀ ਹੱਦ ਅੰਦਰ ਦਾਖਲ ਹੋਈ ਕਿਸਾਨ ਜਾਗਿ੍ਤੀ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕਰਦੇ ਹੋਏ ਕਿਸਾਨ | ਤਸਵੀਰਾਂ : ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ <br/> 07-03-2026
ਸਾਦਿਕ, 6 ਮਾਰਚ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਭਾਰਤ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਵਿੱਢੇ ਗਏ ਸੰਘਰਸ਼ ਦੀ ਲੜੀ ਤਹਿਤ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਸ਼ੁਰੂ ਕੀਤੀ ਗਈ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜਾਗਿ੍ਤੀ ਯਾਤਰਾ ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਗੈਰ ਰਾਜਨੀਤਿਕ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਕਰ ਰਹੇ ਹਨ ਦੇ ਦੁਪਹਿਰ ਸਮੇਂ ਪਿੰਡ ਕਿੰਗਰਾ ਅਤੇ ਸਾਦਿਕ ਪੁੱਜਣ 'ਤੇ ਵੱਡੀ ਗਿਣਤੀ 'ਚ ਕਿਸਾਨਾਂ, ਆੜ੍ਹਤੀਆਂ, ਵਪਾਰ ਮੰਡਲ ਆਦਿ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਾਰੇ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਯਾਤਰਾ ਵਿਚ ਹਰਿਆਣਾ, ਕੇਰਲਾ, ਕਰਨਾਟਕਾ, ਮੱਧ ਪ੍ਰਦੇਸ਼ , ਆਂਧਰਾ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਦੇ ਕਿਸਾਨ ਆਗੂ ਸ਼ਾਮਿਲ ਸਨ | ਜਾਗ੍ਰਿਤੀ ਯਾਤਰਾ ਦੇ ਸਾਦਿਕ ਪੁੱਜਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕੱਢੀ ਜਾ ਰਹੀ ਇਸ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਜਿਸ ਤਰ੍ਹਾਂ ਦੇ ਵਪਾਰਕ ਸਮਝੌਤੇ ਅਮਰੀਕਾ ਨਾਲ ਕੀਤੇ ਹਨ, ਉਹ ਦੇਸ਼ ਲਈ ਬਹੁਤ ਘਾਤਕ ਹਨ | ਇਸ ਮੌਕੇ ਹਰਿਆਣਾ ਦੇ ਪ੍ਰਧਾਨ ਅਭਿਮਨਿਯੂ ਕੋਹਾੜ, ਜਸਵੀਰ ਸਿੰਘ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਨੈਬ ਸਿੰਘ ਸ਼ੇਰ ਸਿੰਘ ਵਾਲਾ ਬਲਾਕ ਪ੍ਰਧਾਨ, ਲਵਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਰਤਾਜ ਸਿੰਘ ਮੀਤ ਪ੍ਰਧਾਨ, ਹਰਜਿੰਦਰ ਸਿੰਘ ਸਾਬਕਾ ਬਲਾਕ ਪ੍ਰਧਾਨ, ਅੰਮਿ੍ਤਪਾਲ ਸਿੰਘ ਕਿੰਗਰਾ, ਗੁਰਪ੍ਰੀਤ ਸਿੰਘ ਕਾਉਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਾਰੀ ਸ਼ਕਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੋਬਾਈਲ ਟਾਵਰਾਂ ਤੋਂ ਤਾਰ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ, ਤਾਰ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।