29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਾਂਗਰਸ ਪਾਰਟੀ ਨੂੰ ਛੱਡ ਸਾਬਕਾ ਸਰਪੰਚ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਲੰਗੇਆਣਾ ਪੁਰਾਣਾ ਦੇ ਸਾਬਕਾ ਸਰਪੰਚ ਸਤਵੰਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਬਾਘਾ ਪੁਰਾਣਾ ਦੇ ਕਨਵੀਨਰ ਸੁਖਨੰਦਨ ਗਰਗ ਦੀ ਪ੍ਰੇਰਨਾ ਨਾਲ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ | ਇਸ ਮੌਕੇ ਸਾਬਕਾ ਸਰਪੰਚ ਸਤਵੰਤ ਸਿੰਘ ਦੇ ਨਾਲ ਦਾਰਾ ਸਿੰਘ, ਗੁਰਜੀਵਨ ਸਿੰਘ, ਨੀਰਜ ਸਿੰਘ, ਲੱਕੀ ਕੁਮਾਰ, ਜਸ਼ਨਪ੍ਰੀਤ ਸਿੰਘ ਅਤੇ ਪਾਲ ਸਿੰਘ ਵੀ ਭਾਰਤੀ ਜਨਤਾ ਪਾਰਟੀ ਦੇ ਵਿਚ ਸ਼ਾਮਲ ਹੋਏ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸਤਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਰਤੀ ਜਨਤਾ ਪਾਰਟੀ ਦੇ ਸਿਰੋਪਾਉ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ ਬਾਘਾ ਪੁਰਾਣਾ ਦੇ ਮੰਡਲ ਪ੍ਰਧਾਨ ਬਾਘਾ ਪੁਰਾਣਾ ਦੀਪਕ ਤਲਵਾੜ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਲਖਵੰਤ ਸਿੰਘ, ਸੋਨੀ ਮੰਗਲਾ, ਧਰਮਵੀਰ ਭਾਰਤੀ ਅਤੇ ਹੋਰ ਵੀ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾ ਹਾਜ਼ਰ ਰਹੇ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਸਰਬੱਤ ਦੇ ਭਲੇ ਲਈ ਕਰਵਾਏ ਸਮਾਗਮ ਵਿਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ '... ਅਗਲੀ ਖ਼ਬਰ ਸਖ਼ਤ ਮਿਹਨਤ ਕਰਨ ਵਾਲੇ ਕਿਰਤੀ ਜਰਨੈਲ ਸਿੰਘ ਦਾ ਐਨ.ਆਰ.ਆਈ. ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।