28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਟਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 07-03-2026
ਬਾਜਾਖਾਨਾ, 6 ਮਾਰਚ (ਜੀਵਨ ਗਰਗ)-ਆਮ ਆਦਮੀ ਪਾਰਟੀ ਦੇ ਯੂਥ ਆਗੂ ਜਸਵਿੰਦਰ ਸਿੰਘ ਲੋਟਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸ਼ਰੀਕ ਹੋਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਦੇ ਗ੍ਰਹਿ ਬਾਜਾਖਾਨਾ ਵਿਖੇ ਪਹੁੰਚੇ | ਉਨ੍ਹਾਂ ਸਮੂਹ ਲੋਟਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੇ ਮਿਹਨਤੀ ਤੇ ਇਮਾਨਦਾਰ ਨੌਜਵਾਨ ਜਿਥੇ ਪਰਿਵਾਰ ਦਾ ਅਮੁੱਲ ਸਰਮਾਇਆ ਸੀ, ਉਥੇ ਆਮ ਆਦਮੀ ਪਾਰਟੀ ਦਾ ਵੀ ਇਕ ਅਡੋਲ ਥੰਮ ਸਨ | ਇਸ ਮੌਕੇ ਰਣਬੀਰ ਸਿੰਘ ਰਾਣਾ ਬਰਾੜ, ਬਿੰਦਰ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਸ਼ਰਨਜੀਤ ਸਿੰਘ ਬਰਾੜ, ਗੁਰਜੀਤ ਸਿੰਘ ਜੇ.ਈ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਦੌਰ 'ਚ ਹੋਮਿਓਪੈਥੀ ਨਾਲ ਬਾਂਝਪਨ ਦੇ ਸਫ਼ਲ ਨਤੀਜੇ ਪੇਸ਼ ਕਰਕੇ ਡਾ. ਸੁਖਜੀਤ ਨੇ ਬਣਾਈ ਵਿਲੱਖਣ ਪਹਿਚਾਣ ਅਗਲੀ ਖ਼ਬਰ ਬੂਟਾ ਸਿੰਘ ਬਰਾੜ ਦਾ ਸੇਵਾ-ਮੁਕਤੀ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।