28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਸੰਗੀਤ ਤੇ ਨਾਚ ਕਲੱਬ ਵਲੋਂ ਕਾਲਜ ਭਾਸ਼ਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਅੰਤਰ-ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਪ੍ਰਸ਼ਨੋਤਰੀ ਮੁਕਾਬਲਿਆਂ ਦਾ ਸੰਚਾਲਨ ਕਾਲਜ ਭਾਸ਼ਾ ਮੰਚ ਦੇ ਸਰਪ੍ਰਸਤ ਪ੍ਰੋ. ਬੀਰਇੰਦਰਜੀਤ ਸਿੰਘ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਵਿਚ ਪੰਜਾਬ ਤੇ ਪੰਜਾਬੀ ਸੱਭਿਆਚਾਰ ਬਾਰੇ ਡੂੰਘਾਈ ਨਾਲ ਜਾਗਰੂਕਤਾ ਪੈਦਾ ਕਰਨਾ ਸੀ | ਇਹ ਪ੍ਰਸ਼ਨੋਤਰੀ ਮੁਕਾਬਲੇ ਸ਼ਹੀਦ ਭਗਤ ਸਿੰਘ ਹਾਊਸ, ਲਾਲਾ ਲਾਜਪਤ ਰਾਏ ਹਾਊਸ, ਸਰਦਾਰ ਪਟੇਲ ਹਾਊਸ ਤੇ ਸ਼ਹੀਦ ਊਧਮ ਸਿੰਘ ਹਾਊਸ ਦੀਆਂ ਟੀਮਾਂ ਵਿਚਕਾਰ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਪ੍ਰੋ. ਰਣਜੀਤ ਸਿੰਘ ਅਤੇ ਡਾ. ਰਤਨ ਲਾਲ ਨੇ ਨਿਰਣਾਇਕ ਦੀ ਭੂਮਿਕਾ ਨਿਭਾਈ | ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਸ਼ਹੀਦ ਭਗਤ ਸਿੰਘ ਹਾਊਸ ਦੀ ਟੀਮ ਨੇ ਪਹਿਲਾ ਸਥਾਨ, ਲਾਲਾ ਲਾਜਪਤ ਰਾਏ ਹਾਊਸ ਤੇ ਸ਼ਹੀਦ ਊਧਮ ਸਿੰਘ ਹਾਊਸ ਦੀ ਟੀਮ ਨੇ ਦੂਸਰਾ ਸਥਾਨ ਅਤੇ ਸਰਦਾਰ ਪਟੇਲ ਹਾਊਸ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਜੇਤੂਆਂ ਅਤੇ ਹਾਊਸ ਇੰਚਾਰਜਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਡੇ ਅਮੀਰ ਵਿਰਸੇ ਅਤੇ ਸੱਭਿਆਚਾਰ ਉੱਤੇ ਮਾਣ ਹੋਣਾ ਚਾਹੀਦਾ ਹੈ | ਅੰਤ ਵਿਚ ਪਿ੍ੰਸੀਪਲ ਸਾਹਿਬ ਅਤੇ ਪ੍ਰੋਫ਼ੈਸਰ ਸਾਹਿਬਾਨ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਕੇਟ ਪ੍ਰਦਾਨ ਕੀਤੇ | ਇਸ ਮੌਕੇ ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਸੁਖਪਾਲ ਕੌਰ, ਪ੍ਰੋ. ਫ਼ੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਿਮੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਨਥੇਹਾ ਤੇ ਨੰਗਲਾ ਦੇ ਸੈਂਕੜੇ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ ਚੈੱਕ ਵੰ... ਅਗਲੀ ਖ਼ਬਰ ਇੰਦੌਰ 'ਚ ਹੋਮਿਓਪੈਥੀ ਨਾਲ ਬਾਂਝਪਨ ਦੇ ਸਫ਼ਲ ਨਤੀਜੇ ਪੇਸ਼ ਕਰਕੇ ਡਾ. ਸੁਖਜੀਤ ਨੇ ਬਣਾਈ ਵਿਲੱਖਣ ਪਹਿਚਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।