27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਿਸਾਨ ਆਗੂਆਂ ਵਲੋਂ ਬਜਟ ਨਿਰਾਸ਼ਾਜਨਕ ਤੇ ਕਿਸਾਨ ਵਿਰੋਧੀ ਕਰਾਰ

ਅਜੀਤ ਡੈਸਕ 09-03-2026
ਗਿੱਦੜਬਾਹਾ, 8 ਮਾਰਚ (ਸ਼ਿਵਰਾਜ ਸਿੰਘ ਬਰਾੜ)-'ਆਪ' ਸਰਕਾਰ ਵਲੋ ਅੱਜ ਪੇਸ਼ ਕੀਤੇ ਗਏ ਬਜਟ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆ ਵਲੋਂ ਨਿਰਾਸ਼ਾਜਨਕ ਤੇ ਕਿਸਾਨ ਵਿਰੋਧੀ ਦੱਸਿਆ ਗਿਆ ਹੈ | ਭਾਕਿਯੂ ਬਾਬਾ ਬੰਦਾ ਸਿੰਘ ਬਹਾਦਰ ਦੇ ਸੂਬਾ ਯੂਥ ਪ੍ਰਧਾਨ ਕੁਲਦੀਪ ਸਿੰਘ ਨੇਤਾ, ਭਾਕਿਯੂ (ਮਾਲਵਾ) ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਭਾਕਿਯੂ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਜਗਜੀਤ ਸਿੰਘ ਕੋਟਲੀ, ਕਿਸਾਨ ਆਗੂ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਇਹ ਇਕ ਅਤੀ ਨਿਰਾਸ਼ਾਜਨਕ ਬਜਟ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੋਈ ਠੋਸ ਕਦਮ ਚੁੱਕਣ ਬਾਰੇ ਕੁਝ ਵੀ ਨਹੀ ਕਿਹਾ ਗਿਆ | ਪੰਜਾਬ ਦੇ ਕਿਸਾਨ ਮਜ਼ਦੂਰ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਰਜ਼ੇ ਦੀ ਦਲ-ਦਲ ਵਿਚ ਫਸ ਰਹੇ ਹਨ ਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ | ਵੱਖ-ਵੱਖ ਜਿਨਸਾਂ 'ਤੇ ਐਮ.ਐਸ.ਪੀ ਕਾਨੂੰਨ ਗਾਰੰਟੀ ਨਾ ਦੇਣਾ ਕਿਸਾਨਾਂ ਲਈ ਧੱਕਾ ਹੈ | ਸਰਕਾਰ ਕਾਰਪੋਰੋਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ | ਪੰਜਾਬ ਦਾ ਕਿਸਾਨ, ਮਜ਼ਦੂਰ ਅਤੇ ਛੋਟਾ ਦੁਕਾਨਦਾਰ ਪੇ੍ਰਸ਼ਾਨੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ | ਸਰਕਾਰ ਨੂੰ ਚਾਹੀਦਾ ਸੀ ਕਿ ਕਿਸਾਨਾਂ ਮਜ਼ਦੂਰਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਐਲਾਨ ਕਰਦੀ | ਇਸ ਮੌਕੇ ਬਲਵਿੰਦਰ ਸਿੰਘ ਥਾਂਦੇਵਾਲਾ, ਜਸਵੀਰ ਸਿੰਘ, ਨਾਨਕ ਸਿੰਘ, ਜਗਜੀਤ ਸਿੰਘ, ਅਰਸ਼ਦੀਪ ਸਿੰਘ, ਮਨਜਿੰਦਰ ਸਿੰਘ ਅਤੇ ਗੋਰਾ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਜੀ. ਟੀ. ਯੂ. ਅਗਲੀ ਖ਼ਬਰ 1984 ਦੀ ਯਾਦਗਾਰ ਸਥਾਪਿਤ ਕਰਨ ਬਾਰੇ ਫ਼ੈਸਲਾ ਲੈਣ 'ਚ ਪਾਸਾ ਕਿਉਂ ਵੱਟਿਆ ਜਾ ਰਿਹੈ - ਰਾਹਤ ਕਮੇਟੀ-1984 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।