28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 09-03-2026
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਏ.ਐਸ.ਆਈ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਇਸ ਦੀ ਉਮਰ ਕਰੀਬ 30 ਸਾਲ ਲੱਗਦੀ ਹੈ, ਰੰਗ ਸਾਂਵਲਾ, ਪੈਂਟ ਸ਼ਰਟ ਤੋਂ ਇਲਾਵਾ ਹਰੇ ਰੰਗ ਦੀ ਜਾਕਟ ਪਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਕੇ ਇਸ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੌਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ, ਤਾਂ ਜੋ ਇਸ ਦੇ ਵਾਰਸ ਮਿਲ ਸਕਣ | ਜੇਕਰ ਉਕਤ ਸਮੇਂ ਵਿਚ ਕੋਈ ਵਾਰਸ ਨਾ ਮਿਲਿਆ ਤਾਂ ਇਹ ਅਣਪਛਾਤੇ ਨੌਜਵਾਨ ਦੀ ਲਾਸ਼ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਅਖ਼ੀਰਲੇ ਬਜਟ ਦੌਰਾਨ ਵੀ ਮੁਲਾਜ਼ਮਾਂ ਨਾਲ ਧੋਖਾ- ਹਰੀਕੇ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਕਾਰਡ ਬਣਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।