28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਅਖ਼ੀਰਲੇ ਬਜਟ ਦੌਰਾਨ ਵੀ ਮੁਲਾਜ਼ਮਾਂ ਨਾਲ ਧੋਖਾ- ਹਰੀਕੇ

ਅਜੀਤ ਡੈਸਕ 09-03-2026
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਅਖੀਰਲੇ ਬਜਟ 'ਤੇ ਟਿੱਪਣੀ ਕਰਦਿਆਂ ਇਸ ਨੂੰ ਸਮੁੱਚੇ ਮੁਲਾਜ਼ਮ ਵਰਗ ਨਾਲ ਧੋਖਾਧੜੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਡੀ.ਏ.ਦੀਆਂ ਪੰਜ ਕਿਸ਼ਤਾਂ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਜੁਲਾਈ 2020 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਤਨਖਾਹ ਕਮਿਸ਼ਨ ਨਾ ਦੇਣਾਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਮੂੰਹ ਬੋਲਦੀ ਤਸਵੀਰ ਹੈ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ, ਵਲੰਟੀਅਰ ਕੈਟਾਗਰੀ ਦੇ ਅਧਿਆਪਕਾਂ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਸਮੇਤ ਐਨ. ਐਸ. ਕਿਊ. ਐਫ. ਅਧਿਆਪਕਾਂ ਨੂੰ ਵਿਭਾਗ ਵਿਚ ਰੈਗੂਲਰ ਕਰਨ ਸਬੰਧੀ ਕੋਈ ਵੀ ਪੇਸ਼ਕਸ਼ ਨਹੀਂ ਕੀਤੀ |
ਪਿਛਲੀ ਖ਼ਬਰ ਭੁਪਿੰਦਰ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।