29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 09-03-2026
• ਸੇਵਾ ਮੁਕਤ ਕਾਨੂੰਗੋ ਚੌਧਰੀ ਦੌਲਤ ਰਾਮ ਸਿੰਘ ਥਿੰਦ ਦਾ 96ਵਾਂ ਜਨਮ ਦਿਨ ਮਨਾਇਅ
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਹੋਈ | ਜਿਸ 'ਚ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ ਥਿੰਦ ਸੇਵਾ ਮੁਕਤ ਕਾਨੂੰਨਗੋ ਦਾ 96ਵਾਂ ਜਨਮ ਦਿਨ ਮਨਾਇਆ ਗਿਆ | ਕੇਕ ਕੱਟਣ ਉਪਰੰਤ ਹਾਰ ਪਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਤੰਦਰੁਸਤ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਟੇਜ ਸਕੱਤਰ ਜਸਵੰਤ ਸਿੰਘ ਬਰਾੜ ਨੇ ਚੌਧਰੀ ਦੌਲਤ ਰਾਮ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੀਨੀਅਰ ਨਾਗਰਿਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਵੀ ਚਰਚਾ ਕੀਤੀ | ਗੀਤਕਾਰ ਤੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਵਲੋਂ ਗੀਤ ਪੇਸ਼ ਕੀਤਾ ਗਿਆ ਤੇ ਹੋਰ ਬੁਲਾਰਿਆਂ ਨੇ ਵੀ ਵਿਚਾਰ ਪੇਸ਼ ਕੀਤੇ |
ਇਸ ਮੌਕੇ ਸ਼ਾਮ ਲਾਲ ਗੋਇਲ, ਗੋਬਿੰਦ ਸਿੰਘ ਦਾਬੜਾ, ਬੂਟਾ ਰਾਮ ਕਮਰਾ, ਪ੍ਰੇਮ ਬੇਰੀ, ਗੁਰਟੇਕ ਸਿੰਘ ਬਰਾੜ, ਹੀਰਾ ਲਾਲ ਧੂੜੀਆ, ਸਰਬਜੀਤ ਸਿੰਘ ਦਰਦੀ, ਨਛੱਤਰ ਸਿੰਘ ਸੰਧੂ, ਅਮਰਜੀਤ ਸਿੰਘ ਉੱਪਲ, ਪਰਮਪਾਲ ਸਿੰਘ ਆਹੂਜਾ, ਪਰਮਜੀਤ ਸਿੰਘ ਗਿੱਲ, ਬਲਜੀਤ ਸਿੰਘ, ਅਨੂਪ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਥਿੰਦ, ਭਾਰਤ ਭੂਸ਼ਣ ਵਧਵਾ, ਜਸਪਾਲ ਸਿੰਘ ਬਜਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਹਰਜਿੰਦਰ ਸਿੰਘ ਸੂਰੇਵਾਲੀਆ ਦੇ ਨਵੇਂ ਕਹਾਣੀ ਸੰਗ੍ਰਹਿ 'ਲਾਲ ਮਣਕੇ' ਦਾ ਲੋਕ ਅਰਪਣ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।