11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਬਾਰ ਰੂਮ ਵਿਖੇ ਅੰਤਰਰਾਸ਼ਟਰੀ ਮਹਿਲਾ ਮਨਾਇਆ ਗਿਆ | ਇਸ ਮੌਕੇ ਨਿਆਇਕ ਅਧਿਕਾਰੀ ਤੇ ਬਾਰ ਦੇ ਮੈਂਬਰ ਮੌਜੂਦ ਸਨ | ਇਸ ਮੌਕੇ ਕਾਨੂੰਨੀ ਪੇਸ਼ੇ ਵਿਚ ਔਰਤਾਂ ਦੇ ਯੋਗਦਾਨ ਤੇ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਐਡਵੋਕੇਟ ਸ਼ੁਭਮ ਸ਼ਰਮਾ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਤੇ ਐਡਵੋਕੇਟ ਧਲਵੰਤ ਸਿੰਘ ਉਪਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਨਿਆਇਕ ਅਧਿਕਾਰੀਆਂ ਤੇ ਬਾਰ ਦੀਆਂ ਮਹਿਲਾ ਮੈਂਬਰਾਂ ਨਾਲ ਮਿਲ ਕੇ ਮਹਿਲਾ ਦਿਵਸ ਮਨਾਇਆ | ਇਸ ਮੌਕੇ ਬਾਰ ਦੀਆਂ ਮਹਿਲਾ ਮੈਂਬਰਾਂ ਦੇ ਯੋਗਦਾਨ ਤੇ ਸਮਰਪਣ ਦੀ ਸਰਾਹਨਾ ਕੀਤੀ ਗਈ | ਸਮਾਗਮ ਦੇ ਅੰਤ 'ਚ ਸਾਰੀਆਂ ਔਰਤਾਂ ਨੂੰ ਉਨ੍ਹਾਂ ਦੀ ਕਾਮਯਾਬੀ ਤੇ ਉਨਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਨਾਵਰਦੀਪ ਸਿੰਘ ਦਾ ਡੀ.ਸੀ ਨੇ ਕੀਤਾ ਸਨਮਾਨ ਅਗਲੀ ਖ਼ਬਰ ਸੂਬੇ ਦੀਆਂ ਅÏਰਤਾਂ ਨੂੰ ਵੱਡੀ ਸÏਗਾਤ: 'ਮਾਨ ਸਰਕਾਰ' ਦਾ ਇਤਿਹਾਸਕ ਫੈਸਲਾ- ਬਲਕਾਰ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।