12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਦੇ ਬਜਟ ਨੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ-ਬੂਟਾ ਸਿੰਘ ਵਾਕਫ਼

ਅਜੀਤ ਡੈਸਕ 10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-'ਆਪ' ਸਰਕਾਰ ਵਲੋਂ ਪੇਸ਼ ਬਜਟ ਮੁਲਾਜ਼ਮ ਵਰਗ ਲਈ ਬੇਹੱਦ ਨਿਰਾਸ਼ਾਜਨਕ ਸਾਬਤ ਹੋਇਆ ਹੈ | ਪੇਸ਼ ਕੀਤੇ ਬਜਟ ਰਾਹੀਂ ਸਰਕਾਰ ਨੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਇਹ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੀਨੀਅਰ ਮੈਂਬਰ ਬੂਟਾ ਸਿੰਘ ਵਾਕਫ਼ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਆਖ਼ਰੀ ਬਜਟ ਵਿਚ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਲਟਕਦੀਆਂ ਵਿੱਤੀ ਮੰਗਾਂ ਪੂਰੇ ਹੋਣ ਦੀ ਵੱਡੀ ਆਸ ਸੀ | ਬਜਟ 'ਚ ਨਾ 15 ਫ਼ੀਸਦੀ ਡੀ.ਏ. ਦੇ ਬਕਾਏ ਦੇਣ ਦੀ ਮੰਗ ਪੂਰੀ ਕੀਤੀ ਗਈ, ਨਾ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਗਿਆ ਤੇ ਨਾ ਹੀ ਆਊਟਸੋਰਸਿੰਗ ਅਤੇ ਠੇਕਾ ਭਰਤੀ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਉਪਰ ਰੈਗੂਲਰ ਕਰਨ ਬਾਰੇ ਕੋਈ ਫ਼ੈਸਲਾ ਲਿਆ ਗਿਆ | ਇਕ ਪਾਸੇ ਮੁਲਾਜ਼ਮ ਤਨਖ਼ਾਹਾਂ 'ਤੇ ਭਾਰੀ ਇਨਕਮ ਟੈਕਸ ਅਦਾ ਕਰਦੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਵਧ ਰਹੀ ਮਹਿੰਗਾਈ ਮੁਤਾਬਕ ਮਹਿੰਗਾਈ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ | ਪੰਜਾਬ ਦੀਆਂ ਹੁਣ ਤੱਕ ਦੀਆਂ ਸਰਕਾਰਾਂ ਵਲੋਂ ਪੇਸ਼ ਕੀਤੇ ਬਜਟਾਂ ਵਿਚੋਂ ਇਹ ਬਜਟ ਸਭ ਤੋਂ ਮਾੜਾ ਅਤੇ ਮੁਲਾਜ਼ਮ ਵਿਰੋਧੀ ਬਜਟ ਸਿੱਧ ਹੋਇਆ ਹੈ |
ਪਿਛਲੀ ਖ਼ਬਰ ਬਿਨਾਂ ਪਰਚੀ ਅਤੇ ਮੁਫ਼ਤ ਬਣਾਏ ਜਾ ਰਹੇ ਹਨ ਸਿਹਤ ਬੀਮਾ ਯੋਜਨਾ ਕਾਰਡ-ਡੀ. ਸੀ. ਅਗਲੀ ਖ਼ਬਰ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਸਾਹਿਤਕ ਸਾਂਝ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।