14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਚੋਰੀ ਦੇ ਮਾਮਲੇ 'ਚ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 10-03-2026
ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਗੁਰਦਾਸ ਸਿੰਘ ਵਾਸੀ ਗੁਰੂਸਰ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਗੁਰਦਾਸ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਮੀਨ ਕਰੀਬ 3 ਏਕੜ, ਜੋ ਕਿ ਗੁਰੂਸਰ ਤੋਂ ਰੁਖਾਲਾ ਰੋਡ 'ਤੇ ਪੱਕੀ ਸੜਕ ਦੇ ਨਾਲ ਲੱਗਦੀ ਹੈ | ਉਸ ਦੇ ਖੇਤ ਦੇ ਨਾਲ ਤੇਜਾ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਗੁਰੂਸਰ ਦੀ ਕਰੀਬ 4-1/2 ਏਕੜ ਜ਼ਮੀਨ ਹੈ | ਉਸ ਦੇ ਖੇਤ 'ਚ ਵੀ ਟਿਊਬਵੈੱਲ 'ਤੇ ਬਿਜਲੀ ਦਾ ਟਰਾਸਫ਼ਾਰਮਰ ਲੱਗਾ ਹੋਇਆ ਹੈ ਅਤੇ ਉਸ ਦੇ ਖੇਤ ਦੇ ਨਾਲ ਪਿੰਡ ਰੁਖਾਲਾ ਵਾਲੇ ਪਾਸੇ ਗੁਰਮੇਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗੁਰੂਸਰ ਦੀ 5 ਏਕੜ ਜ਼ਮੀਨ ਹੈ, ਜਿਸ 'ਚ ਵੀ ਟਿਊਬਵੈੱਲ 'ਤੇ ਬਿਜਲੀ ਦਾ ਟਰਾਂਸਫ਼ਾਰਮਰ ਲੱਗਾ ਹੋਇਆ ਹੈ | ਬੀਤੀ 2-3 ਮਾਰਚ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਸਾਡੇ ਤਿੰਨਾਂ ਦੇ ਖੇਤ ਵਿਚ ਲੱਗੇ ਹੋਏ ਟਰਾਂਸਫ਼ਾਰਮਰ ਨੂੰ ਥੱਲੇ ਲਾਹ ਕੇ ਤਾਂਬਾ ਅਤੇ ਤੇਲ ਚੋਰੀ ਕਰਕੇ ਲੈ ਗਿਆ ਹੈ ਗਿਆ | ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਫ਼ਰੀਦਕੋਟ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਬਜਟ ਤੋਂ ਪੈਨਸ਼ਨਰ ਤੇ ਮੁਲਾਜ਼ਮ ਵਰਗ ਨਿਰਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।