14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 10-03-2026
ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪਿ੍ੰਸੀਪਲ ਸੁਖਦੀਪ ਕੌਰ, ਵਾਈਸ ਪਿ੍ੰਸੀਪਲ ਹਰਸਿਮਰਤ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਸਨ | ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਉਪਰੰਤ ਕਾਲਜ ਦੇ ਵਿਦਿਆਰਥੀ ਖੁਸ਼ਦੀਪ, ਟਿਸ਼ਾ, ਜਸਕੀਰਤ ਸਿੰਘ, ਲਿਜ਼ਾ, ਨਵਨੀਤ ਕੌਰ, ਰੀਆ ਸਿੰਗਲਾ, ਮਾਨਵਜੋਤ ਸਿੰਘ ਬਰਾੜ, ਦੀਆ, ਹਰਮਨ, ਖੁਸ਼ਪ੍ਰੀਤ, ਕੋਮਲ ਅਤੇ ਪਲਕ ਨੇ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਕਵਿਤਾਵਾਂ, ਭਾਸ਼ਣ, ਗੀਤ ਅਤੇ ਪੀ.ਟੀ.ਟੀ ਦੀ ਪੇਸ਼ਕਾਰੀ ਕੀਤੀ | ਮੁੱਖ ਮਹਿਮਾਨ ਪਿ੍ੰਸੀਪਲ ਸੁਖਦੀਪ ਕੌਰ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵੂਮੈਨ ਇੰਮਪਾਰਮੈਂਟ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਿਸ ਦੀਪਿਕਾ ਕੰਵਰ, ਮਿਸ ਮੀਨੂੰ ਅਰੋੜਾ ਅਤੇ ਮਿਸ ਅਮਨਦੀਪ ਕੌਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਫ਼ਰੀਦਕੋਟ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।