22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਬਾ ਸ਼ੇਖ਼ ਫ਼ਰੀਦ ਸੰਸਥਾ ਦਾ ਜੀ.ਐਨ.ਐਮ. ਦੇ ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 11-03-2026
ਕੋਟਕਪੂਰਾ, 10 ਮਾਰਚ (ਮੋਹਰ ਸਿੰਘ ਗਿੱਲ)-ਬਾਬਾ ਸ਼ੇਖ ਫ਼ਰੀਦ ਮੈਡੀਕਲ ਇੰਸਟੀਚਿੂੳਟ ਫ਼ਾਰ ਨਰਸਿੰਗ, ਕੋਠੇ ਬੇਰ ਵਾਲੇ (ਕੋਟਕਪੂਰਾ) ਦੇ ਜੀ.ਐਨ.ਐਮ ਦੇ ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਸਿਲਕੀ ਅਤੇ ਚੇਅਰਮੈਨ ਲਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਨਤੀਜੇ 'ਚ ਜਸਪ੍ਰੀਤ ਕੌਰ ਨੇ 367 ਅੰਕਾਂ ਨਾਲ ਪਹਿਲਾ, ਨਾਜੀਆ ਨੇ 363 ਅੰਕਾਂ ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਨੇ 358 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕਰਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੀ ਪਿ੍ੰਸੀਪਲ ਨੇ ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ, ਜਿਸ ਸਦਕਾ ਵਿਦਿਆਰਥੀ ਚੰਗੇ ਅੰਕ ਹਾਸਿਲ ਕਰਦੇ ਹਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਯੁਵਕਾਂ ਲਈ ਪੰਜਾਬ ਪੁਲਿਸ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।