15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਡਰੱਗ ਤੇ ਸੋਸ਼ਲ-ਇਕਨਾਮਿਕ ਸੈਂਸਜ਼ ਲਈ ਅਰਜ਼ੀਆਂ ਮੰਗੀਆਂ

ਅਜੀਤ ਡੈਸਕ 31-03-2026
ਫ਼ਰੀਦਕੋਟ, 30 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਸੰਦੀਪ ਮਲਹੋਤਰਾ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ 'ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ' ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ (ਗਿਣਤੀਕਾਰ) ਵਜੋਂ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ | ਵਧੀਕ ਡਿਪਟੀ ਕਮਿਸ਼ਨਰ ਮਲਹੋਤਰਾ ਨੇ ਦੱਸਿਆ ਕਿ ਐਨਯੂਮੇਰੇਟਰ (ਗਿਣਤੀਕਾਰ) ਵਜੋਂ ਅਰਜ਼ੀ ਦੇਣ ਲਈ ਉਮੀਦਵਾਰ ਦਾ ਪੰਜਾਬ ਸਰਕਾਰ ਦਾ ਕਰਮਚਾਰੀ (ਰੈਗੂਲਰ ਜਾਂ ਕਾਂਟਰੈਕਚੁਅਲ) ਹੋਣਾ ਅਤੇ ਘੱਟੋ-ਘੱਟ ਗ੍ਰੈਜੂਏਟ ਜਾਂ ਡਿਪਲੋਮਾ ਹੋਲਡਰ ਹੋਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਚੁਣੇ ਗਏ ਐਨਯੂਮੇਰੇਟਰਾਂ (ਗਿਣਤੀਕਾਰਾਂ) ਨੂੰ ਲਗਪਗ 250 ਘਰਾਂ ਦਾ ਸਰਵੇ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਸੈਂਸਸ 5 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 45 ਦਿਨਾਂ ਵਿਚ ਪੂਰਾ ਕੀਤਾ ਜਾਵੇਗਾ ਅਤੇ ਇਹ ਕੰਮ ਸਰਕਾਰ ਵਲੋਂ ਪ੍ਰਦਾਨ ਕੀਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਯੂਮੇਰੇਟਰਾਂ (ਗਿਣਤੀਕਾਰਾਂ) ਨੂੰ ਪ੍ਰਤੀ ਘਰ 250 ਰੁਪਏ ਦੇ ਹਿਸਾਬ ਨਾਲ ਮਾਨਭੱਤਾ ਦਿੱਤਾ ਜਾਵੇਗਾ, ਜੋ ਕਿ 250 ਘਰਾਂ ਲਈ ਲਗਪਗ 62,500 ਰੁਪਏ ਬਣਦਾ ਹੈ | ਉਨ੍ਹਾਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਿਆਦ ਅੰਦਰ ਆਪਣੀਆਂ ਅਰਜ਼ੀਆਂ ਜਮਾ ਕਰਵਾਉਣ ਅਤੇ ਇਸ ਮਹੱਤਵਪੂਰਨ ਸਰਵੇ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਨਹੀਂ ਮਿਲ ਰਿਹਾ ਗੈਸ ਸਿਲੰਡਰ - ਦਰਸ਼ਨ ਸਿੰਘ ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।