ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਚ ਮਾਪਿਆਂ ਲਈ ਅਭਿਮੁਖੀਕਰਨ (ਓਰੀਐਂਟੇਸ਼ਨ) ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਨਵੀਆਂ ਜਮਾਤਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਸਕੂਲ ਦੇ ਅਧਿਆਪਕਾਂ ਵਲੋਂ ਮਾਪਿਆਂ ਦੇ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਅਧਿਆਪਕਾਂ ਨੇ ਵਿਦਿਆਰਥੀਆਂ ਦੇ ਸਰੀਰਿਕ, ਮਾਨਸਿਕ ਅਤੇ ਨੈਤਿਕ ਵਿਕਾਸ ਲਈ ਅਪਣਾਏ ਜਾਣ ਵਾਲੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਅਨੁਸ਼ਾਸਨ, ਹਾਜ਼ਰੀ, ਤਕਨਾਲੋਜੀ ਦੇ ਉਪਯੋਗ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਰਚਾ ਕੀਤੀ ਗਈ | ਅਧਿਆਪਕਾਂ ਨੇ ਸਕੂਲ ਦੀ ਦਿ੍ਸ਼ਟੀ, ਮਿਸ਼ਨ ਅਤੇ ਮੁੱਲਾਂ ਬਾਰੇ ਵੀ ਰੌਸ਼ਨੀ ਪਾਈ | ਮਾਪਿਆਂ ਨੂੰ ਪਾਠਕ੍ਰਮ, ਪੜ੍ਹਾਉਣ ਦੀ ਵਿਧੀ, ਮੁਲਾਂਕਣ ਪ੍ਰਣਾਲੀ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਅਤੇ ਪ੍ਰਸ਼ਨ ਪੁੱਛਣ ਦਾ ਮੌਕਾ ਦਿੱਤਾ ਗਿਆ | ਜਿਸ ਨਾਲ ਸਕਾਰਾਤਮਕ ਸੰਵਾਦ ਦਾ ਮਾਹੌਲ ਬਣਿਆ | ਸਕੂਲ ਪ੍ਰਸ਼ਾਸਨ ਨੇ ਮਾਪਿਆਂ ਦੇ ਨਿਰੰਤਰ ਸਹਿਯੋਗ ਅਤੇ ਭਾਗੀਦਾਰੀ ਬਣਾਈ ਰੱਖਣ ਲਈ ਸਹਿਯੋਗ ਦੀ ਮੰਗ ਕੀਤੀ | ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਕੂਲ ਅਤੇ ਮਾਪੇ ਇਕੋ ਹੀ ਉਦੇਸ਼ ਨੂੰ ਲੈ ਕੇ ਕੰਮ ਕਰਦੇ ਹਨ | ਬੱਚਿਆਂ ਦੇ ਚੰਗੇ ਭਵਿੱਖ ਲਈ ਜੇ ਅਸੀਂ ਇਕੱਠੇ ਮਿਲਕੇ ਕੰਮ ਕਰੀਏ, ਤਾਂ ਅਸੀਂ ਬੱਚਿਆਂ ਨੂੰ ਨਾ ਸਿਰਫ਼ ਸਿੱਖਿਆਤਮਕ ਤੌਰ 'ਤੇ ਮਜ਼ਬੂਤ ਬਣਾ ਸਕਦੇ ਹਾਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਨਾਲ ਇਕ ਜ਼ਿੰਮੇਵਾਰ ਨਾਗਰਿਕ ਵੀ ਬਣਾ ਸਕਦੇ ਹਾਂ | ਮਾਪਿਆਂ ਦਾ ਸਹਿਯੋਗ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਪ੍ਰੋਗਰਾਮ ਦਾ ਸਮਾਪਤੀ ਰਾਸ਼ਟਰੀ ਗਾਣ ਨਾਲ ਇਕ ਸਕਾਰਾਤਮਕ ਮਾਹੌਲ ਵਿਚ ਹੋਈ | ਜਿੱਥੇ ਮਾਪਿਆਂ ਨੇ ਸਕੂਲ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਕੂਲ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ |