15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕੱਪੜਾ ਵਪਾਰੀ ਦੇ ਬਾਰਦਾਨਾ ਗੋਦਾਮ 'ਚ ਲੱਗੀ ਭਿਆਨਕ ਅੱਗ

ਅਜੀਤ ਡੈਸਕ 31-03-2026
ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਘਾਹ ਮੰਡੀ ਚੌਂਕ ਦੇ ਨਜ਼ਦੀਕ ਇਕ ਕੱਪੜਾ ਵਪਾਰੀ ਦੇ ਬਾਰਦਾਨੇ ਦੇ ਗੋਦਾਮ ਵਿਚ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਮੁਤਾਬਿਕ ਗੋਦਾਮ ਦੇ ਅੰਦਰ ਵੱਡੀ ਮਾਤਰਾ ਵਿਚ ਬਾਰਦਾਨਾ ਅਤੇ ਹੋਰ ਸਮਾਨ ਰੱਖਿਆ ਹੋਇਆ ਸੀ ਜੋ ਅੱਗ ਦੀ ਲਪੇਟ ਵਿਚ ਆ ਕੇ ਪੂਰੀ ਤਰ੍ਹਾਂ ਸਵਾਹ ਹੋ ਗਿਆ | ਇਸ ਦੌਰਾਨ ਗੋਦਾਮ ਦੇ ਅੰਦਰ ਖੜਾ ਇਕ ਮੋਟਰਸਾਈਕਲ ਵੀ ਅੱਗ ਦੀ ਚਪੇਟ ਵਿਚ ਆ ਗਿਆ | ਗੋਦਾਮ ਮਾਲਕ ਸੰਦੀਪ ਨੇ ਦੱਸਿਆ ਕਿ ਅੱਗ ਸਭ ਤੋਂ ਪਹਿਲਾਂ ਗੋਦਾਮ ਦੇ ਬਾਹਰ ਲੱਗੀ ਸੀ ਅਤੇ ਬਾਅਦ ਵਿਚ ਅੰਦਰ ਤੱਕ ਫ਼ੈਲ ਗਈ, ਜਿਸ ਨਾਲ ਅੰਦਰ ਪਿਆ ਸਾਰਾ ਬਾਰਦਾਨਾ ਸੜ ਗਿਆ | ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਕਿ ਬਾਹਰ ਕੂੜੇ ਨੂੰ ਲੱਗੀ ਅੱਗ ਹੀ ਇਸ ਘਟਨਾ ਦਾ ਕਾਰਨ ਬਣੀ ਹੋ ਸਕਦੀ ਹੈ | ਉਧਰ ਫ਼ਾਇਰ ਬਿ੍ਗੇਡ ਦੇ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਕਰੀਬ 12 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਘਾਹ ਮੰਡੀ ਵਿਚ ਇਕ ਬੰਦ ਪਈ ਦੁਕਾਨ ਵਿਚ ਅੱਗ ਲੱਗ ਗਈ ਹੈ | ਉਨ੍ਹਾਂ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਪਹਿਲਾਂ ਛੋਟੀ ਗੱਡੀ ਅਤੇ ਫਿਰ ਵੱਡੀ ਗੱਡੀ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੰਦਰ ਧੂੰਆਂ ਬਹੁਤ ਜ਼ਿਆਦਾ ਹੋਣ ਕਾਰਨ ਅੱਗ ਬੁਝਾਉਣ ਵਿਚ ਕਾਫੀ ਮੁਸ਼ਕਿਲ ਆਈ ਅਤੇ ਟੀਮ ਨੂੰ ਅੰਦਰ ਵੜਨ ਲਈ ਵੀ ਕਾਫੀ ਜੱਦੋਜਹਿਦ ਕਰਨੀ ਪਈ |
ਪਿਛਲੀ ਖ਼ਬਰ ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।