ਫ਼ਰੀਦਕੋਟ, 1 ਅਪ੍ਰੈਲ (ਸਰਬਜੀਤ ਸਿੰਘ)-ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਏਟਕ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਵਲੋਂ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਅੱਜ 1 ਅਪ੍ਰੈਲ ਤੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਬਲੈਕ ਡੇਅ ਮਨਾਇਆ ਗਿਆ | ਆਗੂਆਂ ਵਲੋਂ ਰੋਸ ਦੇ ਵਜੋਂ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨੀਆਂ ਗਈਆਂ ਅਤੇ ਕਾਲੇ ਝੰਡੇ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਿਤ ਏਟਕ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਪ੍ਰਧਾਨ ਕੁਲਵੰਤ ਸਿੰਘ ਚਾਨੀ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ 'ਤੇ ਦੋਸ਼ ਲਗਾਇਆ ਕਿ ਇਹ ਚਾਰ ਲੇਬਰ ਕੋਡ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਕੀਤੀ ਗਈ ਹੈ ਅਤੇ ਮਜ਼ਦੂਰ ਜਮਾਤ ਵਲੋਂ ਲੰਬੇ ਸੰਘਰਸ਼ਾਂ ਤੋਂ ਬਾਅਦ ਹਾਸਿਲ ਕੀਤੇ 29 ਕਿਰਤ ਕਾਨੂੰਨਾਂ ਖਤਮ ਕਰਕੇ ਦੇਸ਼ ਦੇ ਕਰੋੜਾਂ ਮਿਹਨਤਕਸ਼ ਲੋਕਾਂ ਨਾਲ ਧਰੋਹ ਕਮਾਇਆ ਗਿਆ ਹੈ | ਆਗੂਆਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਹ ਚਾਰ ਲੇਬਰ ਕੋਡ ਤੁਰੰਤ ਵਾਪਸ ਲਏ ਜਾਣ ਤੇ ਪਹਿਲਾਂ ਤੋਂ ਚੱਲ ਰਹੇ 29 ਕਿਰਤ ਕਾਨੂੰਨ ਤੁਰੰਤ ਬਹਾਲ ਕੀਤੇ ਜਾਣ | ਇਸ ਮੌਕੇ ਪ੍ਰਦੀਪ ਸਿੰਘ ਬਰਾੜ, ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਪਾਵਰ ਕਾਮ ਪੈਨਸ਼ਨਰ ਆਗੂ ਚੰਦ ਸਿੰਘ ਡੋਡ ਤੇ ਹਰਪਾਲ ਸਿੰਘ ਮਚਾਕੀ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ ਅਤੇ ਗੋਰਾ ਪਿੱਪਲੀ, ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਦੇ ਆਗੂ ਹਰਮੀਤ ਸਿੰਘ, ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਮੁਲਾਜ਼ਮਾਂ ਦੇ ਆਗੂ ਸ਼ਿਵ ਨਾਥ ਦਰਦੀ, ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਪਿ੍ੰਸੀਪਲ ਗੁਰਦੀਪ ਕੌਰ ਬਰਾੜ, ਸੋਮ ਨਾਥ ਅਰੋੜਾ, ਇੰਦਰਜੀਤ ਸਿੰਘ ਗਿੱਲ, ਰਮੇਸ਼ ਕੌਸ਼ਲ, ਮੁਖਤਿਆਰ ਸਿੰਘ ਭਾਣਾ, ਸੁਰਿੰਦਰ ਪਾਲ ਸਿੰਘ ਤੇ ਰੁਲਦਾ ਸਿੰਘ ਪੀ ਆਰ ਟੀ ਸੀ , ਸੁਖਮੰਦਰ ਸਿੰਘ ਨਵਾਂ ਕਿਲ੍ਹਾ, ਗੁਰਵਿੰਦਰ ਸਿੰਘ ਮਚਾਕੀ ਕਲਾਂ, ਗੁਰਪ੍ਰੀਤ ਸਿੰਘ ਗੋਲੇਵਾਲਾ, ਜਤਿੰਦਰ ਸਿੰਘ ਜੰਡਵਾਲਾ ਜਨਰਲ ਸਕੱਤਰ ਅਤੇ ਨਿਰਮਲ ਸਿੰਘ ਨਿੰਮਾ ਕੁੱਲ ਹਿੰਦ ਕਿਸਾਨ ਸਭਾ, ਗੁਰਜੰਟ ਸਿੰਘ ਨਵਾਂ ਕਿਲ੍ਹਾ, ਵੀਰਪਾਲ ਕੌਰ ਮੇਟ, ਸੁਖਜੀਤ ਕੌਰ ਮੇਟ ਨਵਾਂ ਕਿਲ੍ਹਾ, ਕਰਮਜੀਤ ਕੌਰ ਗੋਲੇਵਾਲਾ ਆਦਿ ਹਾਜ਼ਰ ਸਨ |