ਜੈਤੋ, 1 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਅੰਤਰਰਾਸ਼ਟਰੀ ਦਸਤਾਰ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ | ਇਸ ਚੇਤਨਾ ਮਾਰਚ ਦੇ ਕੋਆਰਡੀਨੇਟਰ ਖੇਤਰ ਪ੍ਰਧਾਨ ਤੇਜ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਸਾਂਝੇ ਯਤਨਾ ਨਾਲ ਇਸ ਮਾਰਚ ਕੀਤਾ ਗਿਆ | ਇਸ ਮਾਰਚ 'ਚ ਮੋਟਰਸਾਈਕਲ, ਗੱਡੀਆਂ ਲੈ ਕੇ ਤੇ ਰੰਗ ਬਰੰਗੀਆਂ ਸੋਹਣੀਆਂ ਦਸਤਾਰਾਂ ਸਜਾ ਕੇ ਵੱਡੀ ਗਿਣਤੀ ਵਿਚ ਸੰਗਤ ਸ਼ਾਮਿਲ ਹੋਈ | ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਅਰਦਾਸ ਉਪਰੰਤ ਇਹ ਮਾਰਚ ਗੁੰਮਟੀ ਖੁਰਦ, ਭਗਤੂਆਣਾ, ਚੈਨਾ, ਕਰੀਰਵਾਲੀ, ਰਾਮੇਆਣਾ, ਕਾਸਮ ਭੱਟੀ, ਰੋੜੀਕਪੂਰਾ, ਰਾਮੂੰਵਾਲਾ, ਮੱਤਾ ਤੇ ਅਜਿੱਤ ਗਿੱਲ ਤੋਂ ਹੁੰਦਾ ਹੋਇਆ ਵਾਪਸ ਜੈਤੋ ਆ ਕੇ ਸਮਾਪਤ ਹੋਇਆ | ਪਿੰਡਾਂ ਦੀਆਂ ਸੰਗਤਾਂ ਵਲੋਂ ਮਾਰਚ ਦਾ ਸਵਾਗਤ ਕੀਤਾ ਤੇ ਲੰਗਰ ਲਗਾ ਕੇ ਸੇਵਾ ਕੀਤੀ ਗਈ | ਹਰੇਕ ਪਿੰਡ 'ਚ ਰੁਕਕੇ ਸੰਗਤਾਂ ਨੂੰ ਦਸਤਾਰ ਦੀ ਮਹਾਨਤਾ ਤੋਂ ਜਾਣੂੰ ਕਰਵਾਇਆ ਗਿਆ | ਇਸ ਮੌਕੇ ਕੇਸਾਧਾਰੀ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਇਤਿਹਾਸਕ-ਧਾਰਮਿਕ ਲਿਟਰੇਚਰ ਵੀ ਵੰਡਿਆ ਗਿਆ | ਵੀਰ ਰਣਜੀਤ ਸਿੰਘ ਵਾੜਾਦਰਾਕਾ, ਡਾ. ਕਰਨਜੀਤ ਸਿੰਘ ਗਿੱਲ, ਪ੍ਰਕਾਸ਼ ਸਿੰਘ ਜੈਤੋ, ਗੁਰਚਰਨ ਸਿੰਘ ਜ਼ੋਨਲ ਸਕੱਤਰ ਨੇ ਪ੍ਰਚਾਰ ਦੀ ਸੇਵਾ ਨਿਭਾਈ | ਵੀਰ ਅਮਰਜੀਤ ਸਿੰਘ ਤੇ ਗੁਰਵਿੰਦਰ ਸਿੰਘ ਸਿਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਵਿਰਸੇ ਦੀਆਂ ਬਾਤਾਂ ਪਾਈਆਂ | ਇਸ ਮਾਰਚ ਦੀ ਸਫ਼ਲਤਾ ਲਈ ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਸੁਖਰਾਜ ਸਿੰਘ ਦੋਦਾ ਅਤੇ ਸਮੂਹ ਸਟਾਫ, ਸਟੱਡੀ ਸਰਕਲ ਦੇ ਸੇਵਾਦਾਰਾਂ ਡਾ. ਅਵਨਿੰਦਰਪਾਲ ਸਿੰਘ, ਨਵਨੀਤ ਸਿੰਘ, ਗੁਰਿੰਦਰ ਸਿੰਘ ਮਹਿੰਦੀਰੱਤਾ ਕੋਟਕਪੂਰਾ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ, ਸੱਤਪਾਲ ਸਿੰਘ, ਜਰਨੈਲ ਸਿੰਘ ਝੱਖੜਵਾਲਾ, ਲਖਵਿੰਦਰ ਸਿੰਘ ਲੱਖਾ ਜੈਤੋ, ਚਰਨਜੀਤ ਸਿੰਘ ਕੋਠੇ ਮਾਹਲਾ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਕੌਰ ਖਾਲਸਾ ਅਤੇ ਜਸਪਾਲ ਕੌਰ ਆਦਿ ਦਾ ਵਿਸੇਸ਼ ਯੋਗਦਾਨ ਰਿਹਾ | ਮਾਰਚ ਦੀ ਸਮਾਪਤੀ 'ਤੇ ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |