26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜੈਤੋ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਬਰਗਾੜੀ

ਅਜੀਤ ਡੈਸਕ 02-04-2026
ਬਰਗਾੜੀ, 1 ਅਪ੍ਰੈਲ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਤੇ ਸਾਬਕਾ ਮਾਰਕਫੈਡ ਡਾਇਰੈਕਟਰ ਪੰਜਾਬ ਗੁਰਚੇਤ ਸਿੰਘ ਢਿੱਲੋਂ ਨੇ ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਪੂਰਨ ਤੌਰ 'ਤੇ ਸਫ਼ਲ ਬਣਾਉਣ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ 'ਚ ਰਿਕਾਰਡ ਤੋੜ ਇੱਕਠ ਕਰਨ ਦਾ ਸਾਰਾ ਸਿਹਰਾ ਹਲਕੇ ਦੇ ਸਮੂਹ ਵਰਕਰਾਂ ਨੂੰ ਜਾਂਦਾ ਹੈ ਜਿਨ੍ਹਾਂ ਪੂਰੀ ਮਿਹਨਤ ਕਰਕੇ ਵੱਡੀ ਗਿਣਤੀ 'ਚ ਲੋਕਾਂ ਦੀ ਸ਼ਮੂਲੀਅਤ ਕਰਵਾਈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਰਿਕਾਰਡਤੋੜ ਇੱਕਠ ਤੋਂ ਖੁਸ਼ ਹੋ ਕੇ ਕਿਹਾ ਕਿ ਇਸ ਹਲਕੇ ਨੇ ਇਕੱਠ ਪੱਖੋਂ ਜ਼ਿਲੇ੍ਹ ਵਿਚੋਂ ਪਹਿਲਾ ਅਤੇ ਪੰਜਾਬ ਦੇ ਚਾਰ ਪੰਜ ਹਲਕਿਆਂ ਵਿਚ ਆਪਣਾ ਨਾਮ ਦਰਜ ਕਰਵਾ ਲਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ |
ਪਿਛਲੀ ਖ਼ਬਰ ਜੈਤੋ ਦੀ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਬਾਦਲ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਬਰਗਾੜੀ ਵਿਖੇ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।