26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਫ਼ਰਦ ਕੇਂਦਰ ਐਸੋਸੀਏਸ਼ਨ ਵਲੋਂ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਅਜੀਤ ਡੈਸਕ 02-04-2026
ਜੈਤੋ, 1 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਫ਼ਰਦ ਕੇਂਦਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਮਾਲ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਸੀ.ਐਮ.ਐਸ ਕੰਪਨੀ ਵਲੋਂ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਸ਼ੋਸ਼ਣ ਤੇ ਧੱਕੇਸ਼ਾਹੀ ਬਾਰੇ ਸਮੇਂ-ਸਮੇਂ 'ਤੇ ਜਾਣੂ ਕਰਵਾਇਆ ਜਾਂਦਾ ਰਿਹਾ ਹੈ | ਇਸ ਸਬੰਧੀ ਫ਼ਰਦ ਕੇਂਦਰ ਯੂਨੀਅਨ ਦੇ ਪੰਜਾਬ ਪ੍ਰਧਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿਚ ਲਗਪਗ 900 ਮੁਲਾਜ਼ਮ ਸੀ.ਐਮ.ਐਸ ਕੰਪਨੀ ਦੇ ਅਧੀਨ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਆਪ੍ਰੇਟਰਾਂ ਨੂੰ ਨਾ ਤਾਂ ਕਿਰਤ ਕਾਨੂੰਨਾਂ ਅਨੁਸਾਰ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਈ.ਪੀ.ਐਫ਼ ਅਤੇ ਈ.ਐਸ.ਆਈ ਵਰਗੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਕੰਪਨੀ ਵਲੋਂ ਸਰਕਾਰੀ ਨਿਯਮਾਂ ਦੇ ਉਲਟ ਮਨਮਾਨੀਆਂ ਕਰਕੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਦੇ ਹੱਲ ਤੇ ਕੰਪਨੀ ਦਾ ਠੇਕਾ ਅੱਗੇ ਨਾ ਵਧਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਕੰਪਨੀ ਦੇ ਅਧਿਕਾਰੀ ਰਾਜੀਵ ਮਹਿਤਾ ਵਲੋਂ ਪੀ. ਐਲ. ਆਰ. ਐਸ ਬੋਰਡ ਰਾਹੀਂ ਠੇਕੇ ਵਿਚ ਹੋਰ 2 ਮਹੀਨੇ ਦਾ ਵਾਧਾ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਮੁਲਾਜ਼ਮਾਂ ਦੇ ਜ਼ਖ਼ਮਾਂ ਉਪਰ ਲੂਣ ਪਾਇਆ ਹੈ | ਇਸ ਤੋਂ ਗੱਲ ਤੋਂ ਸਪੱਸ਼ਟ ਹੋ ਚੁੱਕਾ ਹੈ ਕੀ ਪੀ.ਐਲ.ਆਰ.ਐੱਸ ਦੇ ਅਧਿਕਾਰੀਆਂ ਵਲੋਂ ਸੀ.ਐਮ.ਐਸ ਕੰਪਨੀ ਨੂੰ ਠੇਕਾ ਦੇ ਕੇ ਸਰਕਾਰ ਦੇ ਖਜ਼ਾਨੇ ਨੂੰ ਖੋਰਾ ਲਾਉਣ ਦੀ ਨੀਤੀ ਬਣਾਈ ਜਾ ਰਹੀ ਹੈ | ਫ਼ਰਦ ਕੇਂਦਰ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਅਤੇ ਮਾਲ ਮਹਿਕਮੇ ਦੇ ਅਧਕਾਰਿਆਂ ਵਲੋਂ ਮੁਲਾਜ਼ਮਾਂ ਨਾਲ ਹੋ ਰਹੇ ਸ਼ੋਸ਼ਣ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ 3 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੁਨੀਤ ਕੁਮਾਰ, ਪ੍ਰੈਸ ਸਕੱਤਰ ਨਾਨਕ ਸਿੰਘ, ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਅਮਨਦੀਪ ਸ਼ਰਮਾ, ਰਾਮਪ੍ਰੀਤ ਸਿੰਘ, ਸੰਦੀਪ ਸਿੰਘ, ਲਖਵਿੰਦਰ ਸਿੰਘ ਤੇ ਸਮੂਹ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਨੇ ਪੰਜਾਬ 'ਚ ਖਸਖਸ ਦੀ ਖੇਤੀ ਤੋਂ ਪਾਬੰਦੀ ਹਟਾਉਣ ਦੀ ਮੰਗ ਦੀ ਕੀਤੀ ਹਮਾਇਤ ਅਗਲੀ ਖ਼ਬਰ ਜੈਤੋ ਦੀ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।