26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਜੀਤ ਡੈਸਕ 02-04-2026
ਜੈਤੋ, 1 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਓਟ ਆਸਰਾ ਲੈਂਦੇ ਹੋਏ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹਰ ਸਾਲ ਤਰ੍ਹਾਂ ਕਰਵਾਏ ਗਏ | ਸਕੂਲ ਦੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ, ਸ਼ਰਧਾ ਤੇ ਸੇਵਾ ਭਾਵਨਾ ਨਾਲ ਪਾਠ ਸੁਣਿਆ ਅਤੇ ਸਕੂਲ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਤੋਂ ਬਾਅਦ ਦੇਗ ਵਰਤਾਈ ਗਈ | ਇਸ ਤੋਂ ਇਲਾਵਾ ਜਦੋਂ ਨਵਾਂ ਸੈਸ਼ਨ ਸ਼ੁਰੂ ਹੋਇਆ ਤਾਂ ਸਕੂਲ ਪਹੁੰਚਣ 'ਤੇ ਬੱਚਿਆਂ ਦੀਆਂ ਸੈਲਫ਼ੀਆਂ ਲਈਆਂ ਗਈਆਂ ਤੇ ਬੱਚਿਆਂ ਲਈ ਹੈਂਡ ਪੇਂਟਿੰਗ, ਚੇਂਜ ਦਾ ਚੇਅਰ, ਬਲਾਇੰਡ ਆਰਟਿਸਟ, ਕਮਨੀਕੇਸ਼ਨ ਗੈਪ, ਗਰੁੱਪ ਐਕਟੀਵਿਟੀ ਵਰਗੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਨਵੇਂ ਸੈਸ਼ਨ ਦੇ ਮੌਕੇ ਨਵੇਂ ਆਏ ਵਿਦਿਆਰਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਸੈਸ਼ਨ ਨਵੀਆਂ ਆਸਾਂ, ਲਕਸ਼ਾਂ ਅਤੇ ਮੌਕਿਆਂ ਨਾਲ ਸਾਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਹੈ | ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਉਨ੍ਹਾਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਅਤੇ ਸਟਾਫ ਨੂੰ ਸਕੂਲ ਦੇ ਵਿਕਾਸ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਵਲੋਂ ਸਕੂਲ ਦੇ ਮੁੱਖ ਅਧਿਆਪਕਾ ਅਤੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸਮਾਜ ਸੇਵੀ ਇੰਦਰਜੀਤ ਸ਼ਰਮਾ ਜੈਤੋ ਦਾ ਅੰਤਿਮ ਸੰਸਕਾਰ ਕੱਲ੍ਹ ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਪੰਜਾਬ 'ਚ ਖਸਖਸ ਦੀ ਖੇਤੀ ਤੋਂ ਪਾਬੰਦੀ ਹਟਾਉਣ ਦੀ ਮੰਗ ਦੀ ਕੀਤੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।