26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਦਾੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-04-2026
ਸਾਦਿਕ, 1 ਅਪ੍ਰੈਲ (ਆਰ. ਐਸ. ਧੁੰਨਾ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦਾ ਪੰਜਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਮਾਤ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਕੁੱਲ 19 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ 'ਚੋਂ ਮਨਰੀਤ ਕੌਰ ਮੁਮਾਰਾ, ਅਭਿਜੋਤ ਕੌਰ ਮਚਾਕੀ ਖੁਰਦ ਅਤੇ ਨਵਰੀਤ ਕੌਰ ਮਚਾਕੀ ਖੁਰਦ ਨੇ ਸੌ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਗੁਰਮੰਨਤ ਕੌਰ ਝੋਟੀਵਾਲਾ ਨੇ ਦੂਜਾ, ਰਿਤਿਕਾ ਮਚਾਕੀ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਤੇ ਬਾਕੀ ਵਿਦਿਆਰਥੀ ਵੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧੀਆ ਨਤੀਜਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਮੂਹ ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਬਜੀਤ ਕੌਰ ਬੁੱਟਰ, ਮਨਜੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਣ ਦਿਵਸ ਤੇ ਵਿਸ਼ਵ ਜਲ ਦਿਵਸ ਮਨਾਇਆ ਅਗਲੀ ਖ਼ਬਰ ਸਮਾਜ ਸੇਵੀ ਇੰਦਰਜੀਤ ਸ਼ਰਮਾ ਜੈਤੋ ਦਾ ਅੰਤਿਮ ਸੰਸਕਾਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।