26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅੰਤਰਰਾਸ਼ਟਰੀ ਵਣ ਦਿਵਸ ਤੇ ਵਿਸ਼ਵ ਜਲ ਦਿਵਸ ਮਨਾਇਆ

ਅਜੀਤ ਡੈਸਕ 02-04-2026
ਸਾਦਿਕ, 1 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਭੂਗੋਲ ਵਿਭਾਗ ਤੇ ਈਕੋ ਕਲੱਬ ਵਲੋਂ ਅੰਤਰਰਾਸ਼ਟਰੀ ਵਣ ਦਿਵਸ ਤੇ ਵਿਸ਼ਵ ਜਲ ਦਿਵਸ ਮਨਾਇਆ ਗਿਆ | ਈਕੋ ਕਲੱਬ ਦੇ ਨੋਡਲ ਅਫ਼ਸਰ ਪ੍ਰੋ. ਅਬਜੀਤ ਸਿੰਘ ਡੋਡ ਇਤਿਹਾਸ ਵਿਭਾਗ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਕੀਤੀ | ਕਾਲਜ ਕੈਂਪਸ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਤੇ ਵਿਦਿਆਰਥੀਆਂ ਵਲੋਂ ਜਲ ਦੀ ਸੰਭਾਲ ਰੁੱਖਾਂ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਕੀਤੇ ਗਏ ਤੇ ਚਾਰਟ ਬਣਾਏ ਗਏ | ਭੂਗੋਲ ਵਿਭਾਗ ਦੇ ਪ੍ਰੋ. ਗੁਰਜੰਟ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜੰਗਲਾਂ 'ਚ ਹਰੇ ਭਰੇ ਦਰੱਖ਼ਤ ਹੀ ਸਾਨੂੰ ਆਕਸੀਜਨ ਦਿੰਦੇ ਹਨ ਤੇ ਪਾਣੀ ਹੀ ਸਾਡਾ ਜੀਵਨ ਹੈ | ਵਾਈਸ ਪਿ੍ੰਸੀਪਲ ਪ੍ਰੀਤਿੰਦਰ ਕੌਰ ਗੋਂਦਾਰਾ ਵਲੋਂ ਵਿਦਿਆਰਥੀਆਂ ਨੂੰ ਜੰਗਲਾਂ ਦੀ ਸੰਭਾਲ ਰੁੱਖ ਲਗਾਉਣ ਤੇ ਪਾਣੀ ਬਚਾਉਣ ਲਈ ਵਿਹਾਰਕ ਕਦਮ ਪੁੱਟਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਸਤਵੀਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ: ਲਵਪ੍ਰੀਤ ਕੌਰ, ਪ੍ਰੋ. ਰੰਜੂ ਬਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਦਾੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।