ਪੰਜਗਰਾੲੀਂ ਕਲਾਂ, 1 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ 'ਚ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਭੋਗ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਨੇ ਸਕੂਲ 'ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ ਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਵਿਦਿਆਰਥੀ ਜੀਵਨ ਅਨੁਸ਼ਾਸ਼ਨ, ਖੇਡਾਂ ਤੇ ਕਿਤਾਬਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਨੈਤਿਕ ਕਦਰਾਂ ਕੀਮਤਾਂ ਦੇ ਧਾਰਨ ਬਣਕੇ ਇਕ ਚੰਗੇ ਨਾਗਰਿਕ ਬਣਨ ਦੀ ਅਪੀਲ ਕੀਤੀ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਆਦਿ ਹਾਜ਼ਰ ਸਨ |