26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖ਼ਾਲਸਾ ਸਕੂਲ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-04-2026
ਫ਼ਰੀਦਕੋਟ, 1 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਦਾ ਸ਼ੈਸ਼ਨ ਮਾਰਚ 2025-26 ਦਾ ਪੰਜਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਤੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੇ ਪੰਜਵੀਂ ਜਮਾਤ ਦੇ ਕੁੱਲ 132 ਵਿਦਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ ਜਿਨ੍ਹਾਂ ਵਿਚੋਂ ਅਵਨੀਤ ਕੌਰ, ਗੁਰਸ਼ਰਨ ਸਿੰਘ, ਮਨਨਿੰਦਰ ਸਿੰਘ, ਯਸਪ੍ਰੀਤ ਸਿੰਘ, ਜਸਮੀਤ ਕੌਰ, ਕਰਮਨਪ੍ਰੀਤ ਕੌਰ, ਰਿਤੇਸ਼, ਸਿਮਰਨ ਅਤੇ ਹਨੀਸ਼ ਗਰਗ ਨੇ 100 ਪ੍ਰਤੀਸ਼ਤ ਅੰਕ, ਗੁਰਫਤਿਹ ਸਿੰਘ ਅਤੇ ਸਹਿਜਪ੍ਰੀਤ ਕੌਰ ਬਦੇਸ਼ ਨੇ 99 ਪ੍ਰਤੀਸ਼ਤ, ਜੈਸਮੀਨ ਕੌਰ, ਰਾਘਵ ਸਿੰਘ ਅਤੇ ਯਾਚਨਾ ਨੇ 98 ਪ੍ਰਤੀਸ਼ਤ ਅੰਕ, ਬਲਰੀਨ ਕੌਰ ਨੇ 97 ਪ੍ਰਤੀਸ਼ਤ ਅੰਕ ਅਤੇ ਵਿਕਾਸ ਅਤੇ ਜਸਨਪ੍ਰੀਤ ਸਿੰਘ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਹਾਸਿਲ ਕਰਕੇੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਮਾਪਿਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦੇ ਹੋਏ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠ ਕਰਵਾਇਆ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।