26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰੈਲੀ ਦੀ ਸਫ਼ਲਤਾ ਅਕਾਲੀ ਦਲ ਨੂੰ ਕਰੇਗੀ ਹੋਰ ਮਜ਼ਬੂਤ- ਆਗੂ

ਅਜੀਤ ਡੈਸਕ 02-04-2026
ਬਰਗਾੜੀ, 1 ਅਪ੍ਰੈਲ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਢਿਲਵਾਂ ਕਲਾਂ, ਯੂਥ ਆਗੂ ਰਵਿੰਦਰ ਸ਼ਰਮਾ ਬਰਗਾੜੀ ਨੇ ਕਿਹਾ ਕਿ ਅਕਾਲੀ ਦਲ ਦੀ ਜੈਤੋ ਰੈਲੀ ਦੀ ਸਫ਼ਲਤਾ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਸ ਰੈਲੀ 'ਚ ਹੋਏ ਵੱਡੇ ਇੱਕਠ ਨਾੋਲ ਵਰਕਰਾਂ ਵਿਚ ਹੌਂਸਲਾ ਵਧੇਗਾ ਤੇ ਵਰਕਰ ਹੋਰ ਉਤਸ਼ਾਹ ਨਾਲ ਕੰਮ ਕਰਨਗੇ | ਇਸ ਰੈਲੀ ਦੀ ਪੂਰਨ ਸਫ਼ਲਤਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਖੁਸ਼ੀ ਜ਼ਾਹਿਰ ਕੀਤੀ ਹੈ | ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਹਰ ਸਮੇਂ ਵਰਕਰਾਂ ਤੇ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ 'ਚ ਸ਼ਰੀਕ ਹੁੰਦੇ ਹਨ ਜਿਸ ਕਾਰਨ ਹਲਕੇ ਦੇ ਵਰਕਰਾਂ ਤੇ ਲੋਕਾਂ ਨੇ ਇਸ ਰੈਲੀ 'ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪੰਜਾਬ ਦੇ ਲੋਕ ਦੂਸਰੀਆਂ ਸਰਕਾਰਾਂ ਦੇ ਮਾੜੇ ਰਾਜ ਤੋਂ ਤੰਗ ਆ ਕੇ ਹੁਣ ਫ਼ਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ | ਇਨ੍ਹਾਂ ਆਗੂਆਂ ਨੇ ਹਲਕੇ ਦੇ ਸਮੂਹ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਗੜੀ ਸੰਸਥਾ ਵਲੋਂ ਆਰਗੈਨਿਕ ਖੇਤੀ ਕਰਨ 'ਤੇ ਜਗਸੀਰ ਸਿੰਘ ਸੁੱਖਣਵਾਲਾ ਸਨਮਾਨਿਤ ਅਗਲੀ ਖ਼ਬਰ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ 'ਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਪਾਇਆ ਬੋਝ-ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।