ਹਰੀਨੌਂ 'ਚ ਖ਼ੁਦਕਸ਼ੀ ਕਰਨ ਵਾਲੇ ਸਕੇ ਭਰਾਵਾਂ ਨੂੰ ਕਿਸਾਨ ਜਥੇਬੰਦੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ
ਅਜੀਤ ਡੈਸਕ
02-04-2026
ਪੜ੍ਹਾਈ ਦਾ ਖ਼ਰਚਾ ਪੰਜਾਬ ਸਰਕਾਰ ਵਲੋਂ ਉਠਾਉਣ ਦਾ ਵੀ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਤੇ ਜ਼ਰੂਰਤ ਪੈਣ 'ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਸ਼੍ਰੋ੍ਰਮਣੀ ਕਮੇਟੀ ਵਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ | ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਆਪਣੀ ਤਨਖਾਹ 'ਚੋਂ ਪਰਿਵਾਰ ਨੂੰ 31 ਹਜ਼ਾਰ ਤੇ ਭਾਰਤੀ ਕਿਸਾਨ ਯੂਨੀਅਨ ਫ਼ਤਹਿ ਦੇ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਨੇ ਜਥੇਬੰਦੀ ਵਲੋਂ 50 ਹਜ਼ਾਰ ਰੁਪਿਆ ਦਿੱਤਾ | ਇਸ ਮੌਕੇ ਹੋਰ ਵੀ ਵਿਅਕਤੀਆਂ ਵਲੋਂ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਗਈ | ਇਸ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਸੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਮਾਸਟਰ ਹਰਜਿੰਦਰ ਸਿੰਘ ਹਰੀਨੌਂ, ਹਰਨੇਕ ਸਿੰਘ ਮਹਿਮਾ ਬੀ.ਕੇ.ਯੂ ਡਕੌਂਦਾ, ਨਿਰਮਲ ਸਿੰਘ ਜਿਊਣ ਵਾਲਾ, ਸਰਦੂਲ ਸਿੰਘ ਕਾਸਮਭੱਟੀ, ਕੁਲਦੀਪ ਸਿੰਘ ਕੀਪਾ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਇਸ ਮੌਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ, ਸਾਬਕਾ ਪ੍ਰਧਾਨ ਸੁਰਜੀਤ ਸਿੰਘ ਬਾਬਾ, ਯੂਥ ਆਗੂ ਮਿੰਟੂ ਗਿੱਲ, ਮਨਪ੍ਰੀਤ ਸਿੰਘ ਧਾਲੀਵਾਲ, ਸੁਖਵੰਤ ਸਿੰਘ ਪੱਕਾ, ਖੁਸ਼ਵਿੰਦਰ ਸਿੰਘ, ਬਲਵਿੰਦਰ ਸਿੰਘ ਮੰਦਾ, ਗੇਜਰਾਮ, ਪੂਰਨ ਸਿੰਘ ਸਰਾਵਾਂ, ਸ਼ਬਦਲ ਸਿੰਘ ਹਰੀਨੌਂ, ਹਰਦੀਪ ਸਿੰਘ ਮਿਸ਼ਰੀ ਵਾਲਾ, ਪੱਪੂ ਨੰਬਰਦਾਰ ਹਰੀਨੌਂ, ਕੁਲਦੀਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਪ੍ਰਧਾਨ, ਪਰਮਿੰਦਰ ਸਿੰਘ ਪਿੰਦਾ, ਹੁਸ਼ਿਆਰ ਸਿੰਘ, ਮਨਦੀਪ ਸਿੰਘ ਸੰਧਵਾਂ ਆਦਿ ਹਾਜ਼ਰ ਸਨ |