ਫ਼ਰੀਦਕੋਟ, 1 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪੱਕਾ ਵਿਖੇ ਸਕੂਲ ਮੁਖੀ ਸਰਬਜੀਤ ਕੌਰ ਤੇ ਸਕੂਲ ਸਟਾਫ਼ ਵਲੋਂ ਮਾਪੇ ਅਧਿਆਪਕ ਮਿਲਣੀ, ਗ੍ਰੈਜੂਏਸ਼ਨ ਸੈਰੇਮਨੀ ਤੇ ਫ਼ਨ ਮੇਲਾ ਕਰਵਾਇਆ ਗਿਆ | ਸਕੂਲ ਮੁਖੀ ਸਰਬਜੀਤ ਕੌਰ ਨੇ ਸਕੂਲ ਤੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਮਾਜ ਸੇਵੀ ਸੁਖਦੀਪ ਸਿੰਘ ਸੀਪਾ ਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਪੜ੍ਹਾਈ 'ਚ ਕੀਤੀਆਂ ਪ੍ਰਾਪਤੀਆਂ ਵਾਲਿਆਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਥਮ ਦੇ ਕੋਆਰਡੀਨੇਟਰ ਰਵੀ ਕੁਮਾਰ ਵੀਂ ਹਾਜ਼ਰ ਸਨ |