26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਲਾਇਨਜ਼ ਕਲੱਬ ਦੀ ਸਾਲਾਨਾ ਚੋਣ ਸੰਬੰਧੀ ਮੀਟਿੰਗ

ਅਜੀਤ ਡੈਸਕ 02-04-2026
• ਡਾ. ਜਗਰੂਪ ਸਿੰਘ ਰੋਮਾਣਾ ਕਲੱਬ ਦੇ ਨਵੇਂ ਪ੍ਰਧਾਨ ਚੁਣੇ
ਬਾਜਾਖਾਨਾ, 1 ਅਪੈ੍ਰਲ (ਪੱਤਰ ਪ੍ਰੇਰਕ)-ਲਾਇਨਜ਼ ਕਲੱਬ ਬਾਜਾਖਾਨਾ 321 ਐਫ ਦੀ ਸਾਲਾਨਾ ਚੋਣ ਸਬੰਧੀ ਮੀਟਿੰਗ ਭਗਤ ਸਿੰਘ ਚਹਿਲ ਦੇ ਪੈਟਰੋਲ ਪੰਪ 'ਤੇ ਕਲੱਬ ਦੇ ਪ੍ਰਧਾਨ ਸੇਵਾ ਮੁਕਤ ਐਸ.ਡੀ.ਓ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਲੱਬ ਵਲੋਂ ਬੀਤੇ ਸਾਲ ਕੀਤੇ ਗਏ ਸਮਾਜ ਸੇਵੀ ਕੰਮਾਂ ਦਾ ਲੇਖਾ-ਜੋਖਾ ਕਰਨ ਉਪਰੰਤ ਕਲੱਬ ਦੀ ਪਿਛਲੇ ਸਾਲ ਚੁਣੀ ਹੋਈ ਕਮੇਟੀ ਨੂੰ ਭੰਗ ਕਰਕੇ ਨਵੀਂ ਚੋਣ ਕੀਤੀ ਗਈ | ਜਿਸ ਅਨੁਸਾਰ ਪ੍ਰਧਾਨ ਡਾ. ਜਗਰੂਪ ਸਿੰਘ ਰੋਮਾਣਾ, ਸਕੱਤਰ ਡਾ. ਸਤਪਾਲ ਸਿੰਘ ਰੋਮਾਣਾ, ਖਜ਼ਾਨਚੀ ਭਗਤ ਸਿੰਘ ਚਹਿਲ, ਪੀ. ਆਰ. ਓ. ਜੀਵਨ ਗਰਗ, ਟੇਲ ਟਵੇਸਰ ਡਾ. ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਡਾਇਰੈਕਟਰ ਰਣਜੀਤ ਸਿੰਘ ਔਲਖ, ਸੁਖਦੇਵ ਸਿੰਘ, ਤਰਸੇਮ ਸਿੰਘ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਪਰਗਟ ਸਿੰਘ ਬਰਾੜ, ਲਖਵਿੰਦਰ ਸਿੰਘ ਸੇਖਾ, ਡਾ. ਮੁਹੰਮਦ ਰੂਪ, ਜੇ.ਈ ਗੁਰਮੇਲ ਸਿੰਘ, ਸੁਰਿੰਦਰਪਾਲ ਸਿੰਘ ਆਦਿ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ |
ਕਲੱਬ ਦੇ ਨਵੇਂ ਚੁਣੇ ਅਹੁਦੇਦਾਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਆਪਣੇ ਅਹੁਦਿਆਂ ਦੀ ਮਰਿਯਾਦਾ ਨੂੰ ਕਾਇਮ ਰੱਖਦੇ ਹੋਏ ਸਮਾਜ ਸੇਵਾ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਯਤਨ ਕਰਨਗੇ |
ਪਿਛਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਦਾਖ਼ਲਾ ਮੁਹਿੰਮ ਲਈ ਲੋਕਾਂ ਨਾਲ ਮੀਟਿੰਗ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।