ਸਾਦਿਕ, 1 ਅਪ੍ਰੈਲ (ਆਰ. ਐਸ. ਧੁੰਨਾ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਦਾਖ਼ਲਾ ਮੁਹਿੰਮ 2026-27 ਤਹਿਤ ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-1 ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਬੱਚਿਆਂ ਦੇ ਨਵੇਂ ਦਾਖ਼ਲਿਆਂ ਲਈ ਸਕੂਲ ਸਟਾਫ਼ ਵਲੋਂ ਘਰ ਘਰ ਜਾ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ | ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੇ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਪ੍ਰਾਈਵੇਟ ਸਕੂਲਾਂ ਵਾਲੇ ਮਾਪਿਆਂ ਨੂੰ ਗੁਮਰਾਹ ਕਰ ਰਹੇ ਹਨ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਨਹੀਂ ਹੈ ਜੋ ਕਿ ਸਰਾਸਰ ਗਲਤ ਹੈ ਕਿਉਂਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਧੀਆ ਨਤੀਜੇ ਦੇਖ ਕੇ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ | ਜਗਤਾਰ ਸਿੰਘ ਮਾਨ ਨੇ ਵਧੀਆ ਨੰਬਰ ਲੈਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਖਜੀਤ ਸਿੰਘ ਬਲਾਕ ਸਪੋਰਟਸ ਅਫ਼ਸਰ, ਮਨਜੀਤ ਸਿੰਘ ਹੈੱਡ ਟੀਚਰ, ਆਸ਼ਾ ਰਾਣੀ, ਵਰਿੰਦਰ ਕੁਮਾਰ, ਰੁਪਿੰਦਰ ਕੌਰ, ਰਵਿੰਦਰ ਸਿੰਘ ਕਮੇਟੀ ਮੈਂਬਰ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |