26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੇਵਾ ਮੁਕਤੀ 'ਤੇ ਗੁਰਿੰਦਰ ਸਿੰਘ ਸਾਇੰਸ ਮਾਸਟਰ ਦਾ ਯੂਨੀਅਨ ਵਲੋਂ ਸਨਮਾਨ

ਅਜੀਤ ਡੈਸਕ 02-04-2026
ਫ਼ਰੀਦਕੋਟ, 1 ਅਪ੍ਰੈਲ (ਸਰਬਜੀਤ ਸਿੰਘ)-ਸਰਕਾਰੀ ਹਾਈ ਸਕੂਲ ਭਾਣਾ ਦੇ ਸਾਇੰਸ ਮਾਸਟਰ ਗੁਰਿੰਦਰ ਸਿੰਘ ਮਨੀ, ਸਿੱਖਿਆ ਵਿਭਾਗ ਪੰਜਾਬ ਵਿਚ ਲਗਭਗ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੇ ਪਰਿਵਾਰ ਵਲੋਂ ਇਸ ਖੁਸ਼ੀ ਦੇ ਮੌਕੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸਥਾਨਕ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਸਿੱਖਿਆ ਵਿਭਾਗ ਵਿਚ ਰਹਿੰਦੇ ਹੋਏ ਚੰਗੀਆਂ ਸੇਵਾਵਾਂ ਦੇਣ ਅਤੇ ਯੂਨੀਅਨ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਗੁਰਿੰਦਰ ਸਿੰਘ ਦਾ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ, ਪੰਜਾਬ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਸਹਿਯੋਗੀ ਅਧਿਆਪਕ ਸ਼ਮਸ਼ੇਰ ਸਿੰਘ ਤੇ ਕਰਮਜੀਤ ਸਿੰਘ ਲੈਕਚਰਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਲਾਜੀ ਦੇ 108 ਝੰਡਿਆਂ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਵਲੋਂ ਮੰਗਾਂ ਸੰਬੰਧੀ ਅੱਜ ਤੋਂ ਹੜਤਾਲ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।