14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 03-04-2026
• ਮਨੀਸ਼ ਸਿਸੋਦੀਆ, ਸੁਖਬੀਰ ਸਿੰਘ ਬਾਦਲ ਸਮੇਤ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਪ੍ਰਗਟਾਇਆ ਦੁੱਖ
ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸਰਦਾਰਨੀ ਗੁਰਦੇਵ ਕੌਰ ਦੇ ਪਤੀ, ਐਡਵੋਕੇਟ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨ ਪੰਜਾਬ ਤੇ ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਧਾਲੀਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ | ਬੀਤੀ ਸ਼ਾਮ ਰਾਜ ਸਭਾ ਮੈਂਬਰ ਸੰਜੈ ਸਿੰਘ ਉਨ੍ਹਾਂ ਦੇ ਗ੍ਰਹਿ ਵਿਖੇ ਆਏ ਤੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸੇ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਰਵਜੋਤ ਸਿੰਘ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਧਾਲੀਵਾਲ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਨਵੇਂ ਸ਼ੈਸਨ ਦੀ ਸ਼ੁਰੂਆਤ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।