14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਪ੍ਰਾਇਮਰੀ ਸਕੂਲ ਢਾਬ ਸ਼ੇਰ ਸਿੰਘ ਵਾਲਾ ਵਿਖੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 03-04-2026
ਸਾਦਿਕ, 2 ਅਪ੍ਰੈਲ (ਆਰ. ਐਸ. ਧੁੰਨਾ)-ਸਰਕਾਰੀ ਪ੍ਰਾਇਮਰੀ ਸਕੂਲ ਢਾਬ ਸ਼ੇਰ ਸਿੰਘ ਵਾਲਾ ਵਿਖੇ ਸਕੂਲ ਸਟਾਫ਼ ਤੇ ਸਕੂਲ ਵਿਕਾਸ ਕਮੇਟੀ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-1 ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਵਧੀਆ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਉਤਸ਼ਾਹਿਤ ਕੀਤਾ | ਸਕੂਲ ਦੇ ਵਿਦਿਆਰਥੀ ਜਿਨ੍ਹਾਂ ਨੇ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ ਹੈ, ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਬੀਪੀਈਓ ਜਗਤਾਰ ਸਿੰਘ ਮਾਨ ਤੇ ਸਕੂਲ ਸਟਾਫ਼ ਨੇ ਸਾਲ 2025-26 ਦਾ ਬਾਲ ਮੈਗਜ਼ੀਨ ਬਾਲ ਕੋਸ਼ਿਸ਼ ਅੰਕ-6 ਰੀਲੀਜ਼ ਕੀਤਾ |
ਸਮਾਗਮ ਦੇ ਅਖੀਰ 'ਚ ਸਕੂਲ ਮੁਖੀ ਨਵਦੀਪ ਕੌਰ ਗਿੱਲ ਨੇ ਆਏ ਮਹਿਮਾਨਾਂ, ਬੱਚਿਆਂ ਦੇ ਮਾਪਿਆਂ ਤੇ ਸਕੂਲ ਵਿਕਾਸ ਕਮੇਟੀ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਡਾ. ਕਾਊਾਟ ਸ਼ੀਜਰ ਮੈਟੀ ਦੀ ਬਰਸੀ ਅੱਜ ਮਨਾਈ ਜਾਵੇਗੀ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਨਵੇਂ ਸ਼ੈਸਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।