04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਅਜੀਤ ਡੈਸਕ 04-04-2026
ਕੋਟਕਪੂਰਾ, 3 ਅਪੈ੍ਰਲ (ਮੋਹਰ ਸਿੰਘ ਗਿੱਲ)-ਖ਼ਾਲਸਾ ਪੰਥ ਦੇ ਸਾਜਨਾ ਦੇ 327ਵੇਂ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ 4 ਅਪ੍ਰੈਲ ਦਿਨ ਸਨਿਚਰਵਾਰ ਨੂੰ ਸ਼ਾਮ 6-30 ਤੋਂ 9:00 ਵਜੇ ਤੱਕ ਹੋਵੇਗਾ | ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਲੈਕਚਰਾਰ ਗੁਰਨਾਮ ਸਿੰਘ, ਬਲਕਾਰ ਸਿੰਘ ਤੇ ਜਸਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਕਰਨ ਨਾਲ ਹੋਵੇਗੀ | ਉਪਰੰਤ 'ਸ੍ਰੀ ਸੁਖਮਨੀ ਸਾਹਿਬ ਜੀ' ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ | ਇਸ ਤੋਂ ਇਲਾਵਾ ਵੀਰਾਂ ਤੇ ਭੈਣਾਂ ਦੁਆਰਾ ਗੁਰਬਾਣੀ ਕੀਰਤਨ ਕੀਤਾ ਜਾਵੇਗਾ | ਇਸ ਦੌਰਾਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਰੰਗ ਭਰੋ ਮੁਕਾਬਲਾ ਹੋਵੇਗਾ | ਸਮਾਪਤੀ 'ਤੇ ਗੁਰੂ ਦੇ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਵਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।