04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੇਤੀਬਾੜੀ ਮੰਤਰੀ ਵਲੋਂ ਪਿੰਡ ਚੰਨੂੰ ਵਿਖੇ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

ਅਜੀਤ ਡੈਸਕ 04-04-2026
ਲੰਬੀ, 3 ਅਪ੍ਰੈਲ (ਮੇਵਾ ਸਿੰਘ)-ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂੰ ਵਿਖੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ, ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ |
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫ਼ਿਕਰਮੰਦ ਹੈ ਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਪਰਮਿੰਦਰ ਸਿੰਘ ਪਟਵਾਰੀ, ਮਨੀਸ਼ ਸ਼ੈਰੀ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ. ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਸਹਾਇਕ ਸ਼ੰਕਰ ਦਾਸ ਦੀ ਸੇਵਾ ਮੁਕਤੀ 'ਤੇ ਸਮਾਗਮ ਅਗਲੀ ਖ਼ਬਰ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਵਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।