03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੇ ਪਹਿਲੇ ਦਿਨ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਅਜੀਤ ਡੈਸਕ 04-04-2026
ਕੋਟਕਪੂਰਾ, 3 ਅਪ੍ਰੈਲ (ਮੇਘਰਾਜ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਸਕੂਲ ਨੂੰ ਵਿਦਿਆਰਥੀਆਂ ਦੇ ਸਵਾਗਤ ਲਈ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਅਧਿਆਪਕਾਂ ਵਲੋਂ ਸਾਰੇ ਵਿਦਿਆਰਥੀਆਂ ਦਾ ਸਕੂਲ ਪੁੱਜਣ 'ਤੇ ਤਿਲਕ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਅਗਲੀ ਜਮਾਤ 'ਚ ਪਹੁੰਚਣ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਾਡੇ ਲਈ ਨਵੇਂ ਉਤਸ਼ਾਹ, ਨਵੀਆਂ ਉਮੀਦਾਂ ਅਤੇ ਨਵੀਆਂ ਸੰਭਾਵਨਾਵਾਂ ਲੈ ਕੇ ਆਉਂਦੀ ਹੈ | ਹਰ ਨਵਾਂ ਸੈਸ਼ਨ ਸਾਨੂੰ ਆਪਣੀਆਂ ਪਿਛਲੀਆਂ ਕਮੀਆਂ ਤੋਂ ਸਿੱਖ ਕੇ ਅੱਗੇ ਵਧਣ ਦਾ ਮੌਕਾ ਦਿੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਭਵਿੱਖ 'ਚ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੇ ਅਨੁਭਵ ਅਤੇ ਸਮਰਪਣ ਨਾਲ ਵਿਦਿਆਰਥੀਆਂ ਨੂੰ ਸਿਰਫ਼ ਪਾਠ ਨਹੀਂ ਪੜ੍ਹਾਉਣਗੇ ਸਗੋਂ ਉਨ੍ਹਾਂ ਨੂੰ ਇਕ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰਨਗੇ |
ਪਿਛਲੀ ਖ਼ਬਰ ਜੋਗਿੰਦਰਪਾਲ ਸ਼ਰਮਾ ਨੂੰ ਬਾਹਮਣ ਵਾਲਾ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਅਗਲੀ ਖ਼ਬਰ ਪ੍ਰੀ-ਐੱਸ.ਆਈ.ਆਰ. ਕਾਰਜ-2003 ਵੋਟਰ ਲਿਸਟਾਂ 'ਚੋਂ 73.49 ਫੀਸਦੀ ਲੋਕਾਂ ਦੀ ਮੈਪਿੰਗ ਕੀਤੀ ਗਈ-ਜ਼ਿਲ੍ਹਾ ਚੋਣ ਅਧਿਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।