03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਨਾਨਕ ਦੇਵ ਸਪੋਰਟਸ ਕਲੱਬ ਵਲੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 04-04-2026
ਪੰਜਗਰਾੲੀਂ ਕਲਾਂ, 3 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਵਲੋਂ ਖੇਡਾਂ ਅਤੇ ਵਿੱਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਸਨਮਾਨ ਵਿਚ ਸਰਕਾਰੀ ਪ੍ਰਾਇਮਰੀ ਸਕੂਲ (ਮੁੱਖ ਸ਼ਾਖਾ) ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਲੱਬ ਪ੍ਰਧਾਨ ਡਾ. ਬਲਦੇਵ ਸਿੰਘ ਭੋਲਾ ਨੇ ਕੀਤੀ | ਸਮਾਗਮ 'ਚ ਪ੍ਰਵਾਸੀ ਭਾਰਤੀ ਲਖਵੀਰ ਸਿੰਘ ਸੰਧੂ, ਅਰਸ਼ਦੀਪ ਸਿੰਘ ਸੰਧੂ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਅੰਜਨਾ ਕੌਂਸ਼ਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਖਜ਼ਾਨਚੀ ਐਸ.ਡੀ.ਓ. ਭੁਪਿੰਦਰ ਸਿੰਘ ਬਰਾੜ ਨੇ ਕਲੱਬ ਵਲੋਂ ਕੀਤੇ ਜਾਂਦੇ ਸਾਲਾਨਾ ਕਾਰਜਾਂ ਦੀ ਰਿਪੋਰਟ ਪੇਸ਼ ਕਰਦਿਆਂ ਕਲੱਬ ਦੇ ਉਦੇਸ਼ਾਂ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਕਲੱਬ ਵਲੋਂ ਜਿੱਥੇ ਖ਼ੇਡਾਂ ਅਤੇ ਵਿੱਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ, ਉੱਥੇ ਸਕੂਲ ਪੜ੍ਹਨ ਵਾਲੇ ਸਮੂਹ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਮਾਗਮ ਨੂੰ ਸਫ਼ਲ ਬਣਾਉਣ ਲਈ ਕਲੱਬ ਦੇ ਸਕੱਤਰ ਨਤਿਨ ਬਜਾਜ, ਮੀਤ ਪ੍ਰਧਾਨ ਬੂਟਾ ਗਿੱਲ, ਸਹਾਇਕ ਸਕੱਤਰ ਦੁੱਲਾ ਸਿੰਘ, ਬਲਵਿੰਦਰ ਸਿੰਘ ਬਬਲੀ ਗਿੱਲ, ਅੰਗਰੇਜ਼ ਸਿੰਘ ਰੋਸਾ, ਡਾ. ਜਸਵਿੰਦਰ ਸਿੰਘ, ਦਲਜੀਤ ਸਿੰਘ ਸੰਧੂ, ਬਲਜੀਤ ਸਿੰਘ ਖ਼ਾਲਸਾ, ਸੁਖਦਰਸ਼ਨ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਮਾ. ਛਿੰਦਰਪਾਲ ਕੱਕੜ, ਪ੍ਰਗਟ ਸਿੰਘ ਖੀਵਾ, ਕੁਲਵੰਤ ਸਿੰਘ ਕੰਤਾ, ਗੁਰਪ੍ਰੀਤ ਸਿੰਘ ਬੱਬੂ (ਸਾਰੇ ਮੈਂਬਰ) ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਧਰਮਹਿੰਦਰ ਸਿੰਘ ਡੋਡ, ਐਕਸੀਅਨ ਜਗਤਾਰ ਸਿੰਘ ਢਿੱਲਵਾਂ, ਸਰਪੰਚ ਜਸਵਿੰਦਰ ਸਿੰਘ ਗਿੱਲ, ਸਰਪੰਚ ਕੇਵਲ ਸਿੰਘ, ਪੰਚ ਗੁਰਸੇਵਕ ਸਿੰਘ ਗਿੱਲ, ਸਰਪੰਚ ਮੰਦਰ ਸਿੰਘ, ਸੁਖਦੇਵ ਸਿੰਘ ਭੋਲਾ ਸੰਧੂ, ਤਰਲੋਚਨ ਸਿੰਘ ਪੱਪਾ ਸਰਾਂ, ਪੰਚ ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਜੀਤੋ ਜੀ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 5 ਲੜਕੀਆਂ ਦੇ ਵਿਆਹ ਕੱਲ੍ਹ ਅਗਲੀ ਖ਼ਬਰ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸ਼ੀਜਰ ਮੈਟੀ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।