09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਸੈਸ਼ਨ ਦੀ ਸ਼ੁਰੂਆਤ 'ਤੇ ਧਾਰਮਿਕ ਸਮਾਗਮ

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚੈਤੰਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਇਆ ਗਿਆ | ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਤੇ ਸਮੂਹ ਸਟਾਫ਼ ਦੀ ਭਲਾਈ ਤੇ ਉੱਜਵਲ ਭਵਿੱਖ ਲਈ ਕੀਤਾ ਗਿਆ | ਸਮਾਗਮ 'ਚ ਸਕੂਲ ਦੀ ਪਿ੍ੰਸੀਪਲ ਨਿਸ਼ਾ ਟੱਕਰ ਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਗ੍ਰੰਥੀ ਸਿੰਘ ਨੇ ਅਰਦਾਸ ਕੀਤੀ ਕਿ ਨਵਾਂ ਸੈਸ਼ਨ ਸਕੂਲ, ਵਿਦਿਆਰਥੀਆਂ ਤੇ ਅਧਿਆਪਕਾਂ ਲਈ ਤਰੱਕੀ ਤੇ ਸਫ਼ਲਤਾ ਭਰਿਆ ਹੋਵੇ | ਸਮਾਗਮ ਤੋਂ ਬਾਅਦ ਸੰਗਤ ਨੂੰ ਲੰਗਰ ਵਰਤਾਇਆ ਗਿਆ | ਪਿ੍ੰਸੀਪਲ ਨੇ ਸਭ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ 1158 ਸਹਾਇਕ ਪ੍ਰੋਫ਼ੈਸਰ ਫ਼ਰੰਟ ਦੇ ਆਗੂਆਂ ਨੂੰ ਥਾਣੇ ਡੱਕਿਆ ਭਰਾਤਰੀ ਜ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ਸਲਾਂ ਦੇ ਵਿਸ਼ੇਸ਼ ਮੁਆਵਜੇ ਦੀ ਮੰਗ ਨੂੰ ਲੈ ਕੇ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।