10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਰਮਜੀਤ ਕੌਰ ਨੂਰਪੁਰ ਕਿ੍ਪਾਲਕੇ ਨਮਿਤ ਅੰਤਿਮ ਅਰਦਾਸ 8 ਨੂੰ <br/>

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੰਮਿ੍ਤਪਾਲ ਸਿੰਘ ਤੇ ਹਿੰਮਤਪਾਲ ਸਿੰਘ ਦੇ ਸਤਿਕਾਰਯੋਗ ਮਾਤਾ, ਰਾਜਬੀਰ ਸਿੰਘ ਅÏਲਖ ਦੇ ਵੱਡੇ ਭਰਜਾਈ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜੇਵਾਨ ਦੇ ਭੂਆ ਜੀ ਸਰਦਾਰਨੀ ਪਰਮਜੀਤ ਕੌਰ ਧਰਮ ਪਤਨੀ ਹਰਜਿੰਦਰ ਸਿੰਘ ਅÏਲਖ ਵਾਸੀ ਪਿੰਡ ਨੂਰਪੁਰ ਕਿ੍ਪਾਲਕੇ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਅਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਦੁੱਖ ਦੀ ਘੜੀ 'ਚ ਅÏਲਖ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮਿਤੀ 8 ਅਪ੍ਰੈਲ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਿਵ ਸ਼ਕਤੀ ਹਾਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।