10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੜੇਮਾਰੀ ਨਾਲ ਹੋਈ ਫ਼ਸਲਾਂ ਦੀ ਬਰਬਾਦੀ ਲਈ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ- ਜਸਵਿੰਦਰ ਸਿੰਘ ਗੰਧੜ <br/>

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋਈ ਭਾਰੀ ਗੜ੍ਹੇਮਾਰੀ ਤੇ ਬੇਮੌਸਮੀ ਬਾਰਸ਼ ਕਾਰਨ ਕਣਕ, ਸਰ੍ਹੋਂ ਤੇ ਸਬਜ਼ੀਆਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾਂ ਪ੍ਰਗਟ ਕਰਦਿਆਂ ਆਲ ਇੰਡੀਆ ਮਜ਼ਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ (ਰਾਜਨੀਤਿਕ ਵਿੰਗ) ਦੇ ਸੂਬਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਨੇ ਸਰਕਾਰ ਪਾਸੋਂ ਵਿਸ਼ੇਸ਼ ਗਿਰਦਾਵਰੀ ਤੇ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ | ਸੂਬੇਦਾਰ ਗੰਧੜ ਨੇ ਪੁਰਜ਼ੋਰ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਖੇਤ ਮਜ਼ਦੂਰਾਂ ਨੂੰ 20 ਹਜ਼ਾਰ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ, ਲੰਬੀ ਤੇ ਗਿੱਦੜਬਾਹਾ ਇਲਾਕਿਆਂ 'ਚ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਚੁੱਕੀ ਹੈ | ਖਾਸ ਕਰਕੇ ਪਿੰਡ ਲੱਖੇਵਾਲੀ ਅਤੇ ਗੰਧੜ 'ਚ ਕੁਦਰਤ ਦਾ ਕਹਿਰ ਵਧੇਰੇ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਬਰਬਾਦੀ ਨਾਲ ਨਾ ਸਿਰਫ਼ ਕਿਸਾਨ ਸਗੋਂ ਮਜ਼ਦੂਰ ਵਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਸੂਬੇਦਾਰ ਗੰਧੜ ਨੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਮੈਦਾਨ 'ਚ ਨਿੱਤਰ ਕੇ ਪੀੜ੍ਹਤ ਪਰਿਵਾਰਾਂ ਦੀ ਸਾਰ ਲੈਣ | ਉਨ੍ਹਾਂ ਕਿਹਾ ਕਿ ਇਸ ਅÏਖੀ ਘੜੀ 'ਚ ਸਰਕਾਰ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਆਰਥਿਕ ਮਦਦ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਅੰਨਦਾਤਾ ਤੇ ਮਜ਼ਦੂਰ ਵਰਗ ਨੂੰ ਖੁਦਕੁਸ਼ੀਆਂ ਦੇ ਰਾਹ ਜਾਣ ਤੋਂ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਦੀ ਪੰਜਾਬ ਬਚਾਓ ਰੈਲੀ 'ਚ ਹੋਵੇਗਾ ਵੱਡਾ ਇਕੱਠ- ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ <b... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।