10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਦੀ ਅੱਜ ਦੀ ਪੰਜਾਬ ਬਚਾਓ ਰੈਲੀ 'ਚ ਹੋਵੇਗਾ ਵੱਡਾ ਇਕੱਠ- ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ <br/>

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ 6 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਵੱਡਾ ਇਕੱਠ ਹੋਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕੇ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਲੋਂ ਸਖ਼ਤ ਮਿਹਨਤ ਕੀਤੀ ਗਈ ਹੈ ਤੇ ਸ਼ਹਿਰ ਤੋਂ ਇਲਾਵਾ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਗਈਆਂ ਹਨ | ਜਿਸ 'ਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੇ ਕਾਫਲੇ ਦੇ ਰੂਪ ਵਿਚ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਰੈਲੀ ਵਿਚ ਲਿਆਂਦਾ ਜਾਵੇਗਾ | ਜਿਸ ਲਈ ਵਰਕਰਾਂ ਤੇ ਖਾਸ ਕਰਕੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਫਿਜ਼ਿਕਸ ਵਿਭਾਗ ਦਾ ਸ਼ਾਨਦਾਰ ਨਤੀਜਾ ਅਗਲੀ ਖ਼ਬਰ ਗੜੇਮਾਰੀ ਨਾਲ ਹੋਈ ਫ਼ਸਲਾਂ ਦੀ ਬਰਬਾਦੀ ਲਈ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ- ਜਸਵਿੰਦਰ ਸਿੰਘ ਗੰਧੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।