10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹਰਸਿਮਰਤ ਕੌਰ ਬਾਦਲ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਅਜੀਤ ਡੈਸਕ 06-04-2026
ਗਿੱਦੜਬਾਹਾ, 5 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਗੜ੍ਹੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਪੀੜ੍ਹਤ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਫ਼ਸਲ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ ਤੇ ਗਹਿਰਾ ਦੁੱਖ ਪ੍ਰਗਟ ਕੀਤਾ | ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਭਰ 'ਚ ਅਨੇਕਾਂ ਹੀ ਜ਼ਿਲਿ੍ਹਆਂ 'ਚ ਬੇ-ਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਹਾੜੀ ਦੀ ਫ਼ਸਲ ਤਬਾਹ ਹੋ ਗਈ ਹੈ | ਬੀਬਾ ਬਾਦਲ ਨੇ ਕਿਹਾ ਕਿ ਅਕਸਰ ਪ੍ਰਕਾਸ਼ ਸਿੰਘ ਬਾਦਲ ਕੁਦਰਤੀ ਆਫ਼ਤ ਆਉਣ 'ਤੇ ਆਪਣੇ ਸਾਰੇ ਰੁਝੇਵੇਂ ਛੱਡ ਕੇ ਲੋਕਾਂ ਵਿਚ ਪਹੁੰਚ ਜਾਂਦੇ ਸਨ ਤੇ ਅਫ਼ਸਰਾਂ ਨੂੰ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ ਲਈ ਹੁਕਮ ਦਿੰਦੇ ਸਨ | ਪਰ ਦੁੱਖ ਦੀ ਗੱਲ ਇਹ ਹੈ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਕਿਸਾਨਾਂ ਦੀਆਂ ਮੁਸ਼ਕਿਲਾ ਸੁਣਨ ਲਈ ਵਕਤ ਨਹੀਂ ਹੈ | ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਪੀੜ੍ਹਤ ਕਿਸਾਨਾਂ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ | ਬੀਬਾ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਇਸੇ ਤਰ੍ਹਾਂ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੌਰਾਨ ਜ਼ਿਲ੍ਹੇ ਭਰ 'ਚ ਸੇਮ ਨਾਲਾ ਪ੍ਰੋਜੈਕਟ ਲਿਆਂਦਾ ਗਿਆ ਸੀ, ਪਰ ਸਰਕਾਰ ਨੇ ਇਸ ਦੀ ਸਾਂਭ ਸੰਭਾਲ ਤਾਂ ਕੀ ਕਰਨੀ ਸੀ, ਇਨ੍ਹਾਂ ਦੀ ਸਫ਼ਾਈ ਵੀ ਨਹੀਂ ਕਰਵਾਈ ਅਤੇ ਸੇਮ ਨਾਲਿਆਂ ਦਾ ਪਾਣੀ ਫ਼ਸਲਾਂ ਦਾ ਨੁਕਸਾਨ ਕਰ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਗੁਰਬਿੰਦਰ ਸਿੰਘ ਬਣਵਾਲਾ, ਬੀਬੀ ਗੁਰਦਿਆਲ ਕੌਰ ਮੱਲਣ ਅਤੇ ਗੁਰਚਰਨ ਸਿੰਘ ਭਗਵਾਨ ਸਿੰਘ, ਇਕਬਾਲ ਸਿੰਘ ਨੰਬਰਦਾਰ ਖਿੜਕੀਆਂਵਾਲਾ, ਰਣਜੀਤ ਸਿੰਘ, ਸੋਨੰੂ, ਦਰਸ਼ਨ ਸਿੰਘ, ਰਾਜਪਾਲ ਸਿੰਘ,
ਪਿਛਲੀ ਖ਼ਬਰ ਅੱਖਾਂ ਦੇ ਜਾਂਚ ਕੈਂਪ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਗਲੀ ਖ਼ਬਰ ਇੰਦਰਜੀਤ ਸ਼ਰਮਾ ਦੀ ਮੌਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।