10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅੱਖਾਂ ਦੇ ਜਾਂਚ ਕੈਂਪ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਅਜੀਤ ਡੈਸਕ 06-04-2026
ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਬਲਬੀਰ ਬਸਤੀ ਵਿਖੇ ਸਥਿਤ ਭਗਤ ਰਵਿਦਾਸ ਦੀ ਧਰਮਸ਼ਾਲਾ 'ਚ ਕੈਬਨਿਟ ਮੰਤਰੀ ਤੇ ਅੱਖਾਂ ਦੇ ਮਾਹਿਰ ਡਾਕਟਰ ਬਲਜੀਤ ਕੌਰ ਵਲੋਂ ਲਾਈਨਜ਼ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਥਾਵਾਂ ਤੋਂ ਮਰੀਜ਼ ਇਲਾਜ਼ ਲਈ ਪਹੁੰਚੇ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੈਂਪ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਦੇ ਸਾਥ ਨਾਲ ਮਰੀਜ਼ਾਂ ਦੀ ਜਾਂਚ ਕੀਤੀ ਤੇ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ | ਲਾਇਨਜ਼ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਜਿਸ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਇਸ ਮੌਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਇਕ ਮੰਤਰੀ ਹੁੰਦੇ ਹੋਏ ਵੀ ਉਨ੍ਹਾਂ ਦਾ ਇਲਾਜ ਕਰ ਰਹੇ ਹਨ |
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।