11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੁਰਿੰਦਰ ਕੁਮਾਰ ਗਿਰਧਰ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰਮਨ ਗਿਰਧਰ ਦੇ ਪਿਤਾ, ਅਮਰਜੀਤ ਗਿਰਧਰ, ਦਵਿੰਦਰ ਡਿਪਟੀ ਗਿਰਧਰ ਦੇ ਭਰਾ ਤੇ ਰੋਜ਼ਾਨਾ 'ਅਜੀਤ' ਦੇ ਦੋਦਾ ਤੋਂ ਪੱਤਰਕਾਰ ਰਵੀਪਾਲ ਦੇ ਮਾਮਾ ਸੁਰਿੰਦਰ ਕੁਮਾਰ ਗਿਰਧਰ (ਦਸ਼ਮੇਸ਼ ਸਾਊਾਡ ਸਰਵਿਸ) ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਸ਼ਾਂਤੀ ਭਵਣ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਇਲਾਕਾ ਵਾਸੀ ਸ਼ਾਮਿਲ ਹੋਏ | ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਕੀਰਤਨ ਕੀਤਾ ਗਿਆ | ਜਦ ਕਿ ਭਾਈ ਰਘੂਰਾਜ ਸਿੰਘ ਵਲੋਂ ਅਰਦਾਸ ਕੀਤੀ ਗਈ | ਸ਼ਰਧਾਂਜਲੀ ਸਮਾਗਮ 'ਚ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ. ਨੇ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਤੇ ਸਮਾਜ ਲਈ ਕੀਤੇ ਕਾਰਜਾਂ ਦਾ ਜ਼ਿਕਰ ਕੀਤਾ | ਸਟੇਜ਼ ਸਕੱਤਰ ਸੁਰਿੰਦਰ ਖੇੜਾ ਨੇ ਮਿ੍ਤਕ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵੱਖ ਵੱਖ ਸ਼ੋਕ ਮਤੇ ਪੜ੍ਹੇ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਅਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਤਰਸੇਮ ਲਾਡੀ ਬਤਰਾ ਕੌਂਸਲਰ, ਬਿੱਟਾ ਗਿੱਲ ਕੌਂਸਲਰ, ਡਾ. ਸਿਕੰਦਰ ਸਿੰਘ ਧੂਲਕੋਟ, ਸ਼ਮਸ਼ੇਰ ਸਿੰਘ ਲੁਹਾਰਾ ਰਿਟਾ: ਕਾਨੂੰਗੋ, ਸਮਾਜ ਸੇਵਕ ਅਸ਼ੋਕ ਚੁੱਘ, ਮਨਮੋਹਨ ਸਿੰਘ ਕਾਲੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੀਂਹ ਤੇ ਗੜੇਮਾਰੀ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਦਾ ਕਿਸਾਨਾਂ ਨੂੰ ਤੁਰੰਤ ਮਿਲੇ ਮੁਆਵਜ਼ਾ-ਜੱਗਾ ਕਲਿਆਣ ਅਗਲੀ ਖ਼ਬਰ ਕਰਮ ਸਿੰਘ ਧਾਲੀਵਾਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।