13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੀ. ਕੇ. ਯੂ. ਮਝੈਲ ਵਲੋਂ ਅੱਗ ਲੱਗਣ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ

ਅਜੀਤ ਡੈਸਕ 15-04-2026
ਕੋਟਕਪੂਰਾ, 14 ਅਪ੍ਰੈਲ (ਮੇਘਰਾਜ)-ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੀ ਮੀਟਿੰਗ ਗੁਰਦੁਆਰਾ ਸਾਹਿਬ, ਕੋਟਕਪੂਰਾ ਵਿਖੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਤੇ ਬਲਾਕ ਕੋਟਕਪੂਰਾ ਦੇ ਪ੍ਰਧਾਨ ਵਰਿੰਦਰਪਾਲ ਸਿੰਘ ਬਿਨੂੰ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੀਤੇ ਦਿਨ ਕੋਠੇ ਗੱਜਣ ਸਿੰਘ ਨਜ਼ਦੀਕ ਕਣਕ ਦੀ ਫ਼ਸਲ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਲਈ ਪੀੜ੍ਹਤ ਕਿਸਾਨਾਂ ਦੀ ਬਾਂਹ ਫੜਨ ਲਈ ਸਰਕਾਰ ਨੂੰ ਅਪੀਲ ਕੀਤੀ | ਉਨ੍ਹਾਂ ਮੰਗ ਕੀਤੀ ਕਿ ਪੀੜ੍ਹਤ ਕਿਸਾਨਾਂ ਨੂੰ ਜਲਦ ਤੋਂ ਜਲਦ ਤੋਂ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਕਣਕ ਦੀ ਵਾਢੀ ਜ਼ੋਰਾਂ 'ਤੇ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਮੰਡੀਆਂ 'ਚ ਕਣਕ ਦੀ ਫ਼ਸਲ ਲੈ ਕੇ ਆ ਰਿਹਾ ਹੈ ਪਰ ਵਿਕਰੀ ਨਾ ਹੋਣ ਕਾਰਨ ਕਿਸਾਨ ਰਾਤ ਨੂੰ ਮੰਡੀਆਂ 'ਚ ਰਾਤਾਂ ਬਿਤਾਉਣ ਲਈ ਮਜਬੂਰ ਹਨ ਤੇ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ 'ਚ ਕਣਕ ਦੀ ਵਿਕਰੀ ਸ਼ੁਰੂ ਨਾ ਹੋਈ ਤਾਂ ਇਸ 'ਤੇ ਲੜਾਈ ਲੜੀ ਜਾਵੇਗੀ ਤੇ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫ਼ੁੱਲਰਵਨ, ਗੁਰਭੇਜ ਸਿੰਘ ਚੱਠਾ, ਗੁਰਮੁਖ ਸਿੰਘ ਭੁੱਲਰ, ਰਣਜੀਤ ਸਿੰਘ, ਮਲਕੀਤ ਸਿੰਘ, ਸੁਖਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਭੇਦਭਰੇ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।