13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 15-04-2026
ਫ਼ਰੀਦਕੋਟ, 14 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਕਿਲਾਨੌਂ, ਚੇਤ ਸਿੰਘ ਵਾਲਾ, ਮਚਾਕੀ ਕਲਾਂ ਆਦਿ ਗਸ਼ਤ ਕਰ ਰਹੇ ਸਨ ਤਾਂ ਪਿੰਡ ਮਚਾਕੀ ਕਲਾਂ ਤੋਂ ਪਿੰਡ ਚੇਤ ਸਿੰਘ ਵਾਲਾ ਰੋਡ 'ਤੇ ਪੁਲ ਸੇਮ ਨਾਲਾ ਤੋਂ ਰੋਬਿਨ ਸਿੰਘ ਪੁੱਤਰ ਜਸਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 20 ਫ਼ਿੱਕੇ ਹਰੇ ਰੰਗ ਦੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਵਲੋਂ ਪਿੰਡਾਂ 'ਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਜੰਡ ਸਾਹਿਬ ਤੋਂ ਕੱਚਾ ਰਸਤਾ ਕਿੰਗਰਾ ਜਾਂਦੇ ਹੋਏ ਰਸਤੇ 'ਚ ਨਿਰਮਲ ਸਿੰਘ ਪੁੱਤਰ ਰੂਪਾ ਸਿੰਘ ਵਾਸੀ ਸ਼ਰੀਹਵਾਲਾ ਬਰਾੜ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 23 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬੀ. ਕੇ. ਯੂ. ਮਝੈਲ ਵਲੋਂ ਅੱਗ ਲੱਗਣ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।